ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੈਡੀਕਲ, ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ’ਚ ਵਾਧਾ

ਇੰਟਰਨਾਂ ਨੂੰ 22 ਹਜ਼ਾਰ ਰੁਪਏ ਤੇ ਜੂਨੀਅਰ ਰੈਜ਼ੀਡੈਂਟਾਂ ਨੂੰ 76000 ਰੁਪਏ ਮਿਲਣਗੇ
Advertisement

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੈਡੀਕਲ ਤੇ ਡੈਂਟਲ ਕਾਲਜਾਂ ਦੇ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਨੂੰ ਹਰ ਮਹੀਨੇ ਦਿੱਤੇ ਜਾਣ ਵਾਲੇ ਮਾਣਭੱਤੇ ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਪੰਜਾਬ ਵਿੱਚ ਇੰਟਰਨਾਂ ਨੂੰ 22 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦਿੱਤਾ ਜਾਵੇਗਾ, ਜਦੋਂਕਿ ਪਹਿਲਾਂ ਇਹ 15,000 ਰੁਪਏ ਸੀ। ਇਸ ਗੱਲ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਜੂਨੀਅਰ ਰੈਜ਼ੀਡੈਂਟਾਂ ਦਾ ਮਾਣਭੱਤਾ 67,968 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ ਪਹਿਲੇ ਸਾਲ ਵਿੱਚ 76,000 ਰੁਪਏ, ਦੂਜੇ ਸਾਲ ਵਿੱਚ 77,000 ਰੁਪਏ ਅਤੇ ਤੀਜੇ ਸਾਲ ਵਿੱਚ 78,000 ਰੁਪਏ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸੀਨੀਅਰ ਰੈਜ਼ੀਡੈਂਟਾਂ ਦਾ ਮਾਣਭੱਤਾ 81,562 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ ਪਹਿਲੇ ਸਾਲ ਵਿੱਚ 92,000 ਰੁਪਏ ਕਰ ਦਿੱਤਾ ਹੈ, ਜੋ ਕਿ ਦੂਜੇ ਸਾਲ ਵਿੱਚ 93,000 ਅਤੇ ਤੀਜੇ ਸਾਲ ਵਿੱਚ 94,000 ਰੁਪਏ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਸਰਕਾਰੀ ਮੈਡੀਕਲ ਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਇਨ੍ਹਾਂ ਦੇ ਮਾਣਭੱਤੇ ਵਿੱਚ ਵਾਧਾ ਕਰਨ ਨਾਲ ਸਰਕਾਰ ਵੱਲੋਂ 33.22 ਕਰੋੜ ਰੁਪਏ ਸਾਲਾਨਾ ਵਾਧੂ ਭੁਗਤਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵੱਲੋਂ ਇਨ੍ਹਾਂ ਨੂੰ 204.96 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਰਿਹਾ ਹੈ, ਜੋ ਵੱਧ ਕੇ 238.18 ਕਰੋੜ ਰੁਪਏ ਸਾਲਾਨਾ ਹੋ ਜਾਵੇਗਾ।

Advertisement
Advertisement