DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਣਕ ਦੇ MSP ਵਿੱਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਰਛਪਾਲ ਜੋੜਾਮਾਜਰਾ

ਮੋਦੀ ਸਰਕਾਰ ਨੂੰ ਕਿਸਾਨ ਦੋਖੀ ਕਰਾਰ ਦਿੰਦਿਆਂ ਕਣਕ ਦੇ ਭਾਅ ’ਚ 500 ਰੁਪਏ ਪ੍ਰਤੀ ਕੁਇੰਟਲ ਵਾਧੇ ਦੀ ਕੀਤੀ ਮੰਗ

  • fb
  • twitter
  • whatsapp
  • whatsapp
featured-img featured-img
ਕਣਕ ਦੇ MSP ਵਿੱਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ: ਰਛਪਾਲ ਜੋੜਾਮਾਜਰਾ
Advertisement

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਛਪਾਲ ਸਿੰਘ ਜੋੜਾਮਾਜਰਾ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਉਸ ਨੂੰ ਕਿਸਾਨਾਂ ਦੀ ਦੁਸ਼ਮਣ ਸਰਕਾਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਅਗਾਮੀ ਸੀਜ਼ਨ ਲਈ ਕਣਕ ਦੇ ਐੱਮ.ਐੱਸ.ਪੀ. ਵਿੱਚ ਮਹਿਜ਼ 25 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ।

ਰਛਪਾਲ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਇੱਕ ਪਾਸੇ ਕਿਸਾਨਾਂ ਵੱਲੋਂ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਜਿਵੇਂ ਕਿ ਰੇਹ-ਖ਼ਾਦ, ਕੀਟਨਾਸ਼ਕ ਦਵਾਈਆਂ, ਡੀਜ਼ਲ, ਮਸ਼ੀਨਰੀ ਆਦਿ ਦੇ ਰੇਟ ਦੁਗਣੇ ਤੋਂ ਵੀ ਜ਼ਿਆਦਾ ਵੱਧ ਗਏ ਹਨ। ਖਾਣ-ਪੀਣ ਵਾਲੀਆਂ ਚੀਜ਼ਾਂ, ਦਵਾਈਆਂ, ਇਲਾਜ, ਬੱਚਿਆਂ ਦੀਆਂ ਪੜ੍ਹਾਈਆਂ ਦੇ ਖ਼ਰਚਿਆਂ ਵਿੱਚ ਪਿਛਲੇ ਕੁੱਝ ਸਮੇਂ ਵਿੱਚ ਬੇਤਹਾਸ਼ਾ ਵਾਧਾ ਹੋਇਆ ਹੈ। ਅਜਿਹੇ ਵਿੱਚ ਕਣਕ ਦੇ ਭਾਅ ਵਿੱਚ ਮਾਤਰ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੋਝੇ ਮਜ਼ਾਕ ਤੋਂ ਸਿਵਾਏ ਕੁੱਝ ਨਹੀਂ।

Advertisement

ਉਨ੍ਹਾਂ ਕਿਹਾ ਕਿ ਇਹੋ ਭਾਜਪਾ ਕੇਂਦਰ ਵਿੱਚ ਸਰਕਾਰ ਬਣਾਉਣ ਵੇਲੇ ਕਿਸਾਨਾਂ ਨੂੰ ਉਨ੍ਹਾਂ ਦੀ ਆਮਦਨ ਦੁਗਣੀ ਕਰਨ ਦੇ ਵੱਡੇ-ਵੱਡੇ ਵਾਅਦੇ ਕਰਦੀ ਨਹੀਂ ਸੀ ਥੱਕਦੀ, ਪਰ ਹੁਣ ਕਿਸਾਨਾਂ ਨੂੰ ਉਨ੍ਹਾਂ ਦੀਆਂ ਜਿਣਸਾਂ ਦੇ ਪੂਰੇ ਭਾਅ ਤੱਕ ਵੀ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਕੇਂਦਰ ਦੀ ਇਹ ਭਾਜਪਾ ਸਰਕਾਰ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਸਰਕਾਰ ਹੈ। ਕਿਸਾਨੀ, ਜੋ ਪਹਿਲਾਂ ਹੀ ਕਰਜ਼ਈ ਚੱਲ ਰਹੀ ਸੀ, ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਹੋਰ ਵੀ ਕਰਜ਼ਾਈ ਹੋਵੇਗੀ ਅਤੇ ਗ਼ਲਤ ਰਸਤਿਆਂ ’ਤੇ ਤੁਰਨ ਲਈ ਮਜ਼ਬੂਰ ਹੋਵੇਗੀ।

Advertisement

ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਦੇ ਹੋਏ ਕਣਕ ਦੇ ਭਾਅ ਵਿੱਚ 500 ਰੁਪਏ ਦਾ ਵਾਧਾ ਕਰੇ।

Advertisement
×