ਦਵਿੰਦਰ ਪਾਲ
ਚੰਡੀਗੜ੍ਹ, 20 ਅਗਸਤ
ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਆਮ ਅਪਰੇਸ਼ਨਾਂ ’ਤੇ ਲੱਗੀ ਪਾਬੰਦੀ ’ਚ ਵਾਧਾ ਕੀਤਾ ਗਿਆ ਹੈ। ਸਿਹਤ ਵਿਭਾਗ ਦੇ ਡਾਇਰੈਕਟਰ ਨੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ਰਾਹੀਂ ਨਿਰਦੇਸ਼ ਦਿੱਤੇ ਹਨ ਕਿ ਅਗਲੇ 15 ਦਿਨਾਂ ਲਈ ਕਿਸੇ ਵੀ ਮਰੀਜ਼ ਦਾ ਸਾਧਾਰਨ ਅਪਰੇਸ਼ਨ ਨਾ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਇਸ ਤੋਂ ਪਹਿਲਾਂ 15 ਦਿਨਾਂ ਦੀ ਪਾਬੰਦੀ ਲਗਾਈ ਗਈ ਸੀ। ਸਰਕਾਰ ਦੇ ਇਸ ਫ਼ੈਸਲੇ ਨਾਲ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਤਰਾਂ ਅਨੁਸਾਰ ਸਰਕਾਰ ਵੱਲੋਂ ਨਿੱਜੀ ਖੇਤਰ ਦੇ ਵੱਡੇ ਹਸਪਤਾਲਾਂ ਨੂੰ ਵੀ ਕਿਹਾ ਗਿਆ ਹੈ ਕਿ ਸਾਧਾਰਨ ਅਪਰੇਸ਼ਨਾਂ ਦਾ ਕੰਮ ਮੁਲਤਵੀ ਕੀਤਾ ਜਾਵੇ।