ਗੰਨੇ ਦੀ ਪੈਦਾਵਾਰ ਵਧਾਉਣਾ ਸਮੇਂ ਦੀ ਲੋੜ ਕਰਾਰ
ਇਥੋਂ ਦੇ ਫੇਜ਼-6 ਵਿਚਲੇ ਖੇਤੀ ਭਵਨ ਵਿੱਚ ਪੰਜਾਬ ਦੇ ਕੇਨ ਕਮਿਸ਼ਨਰ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਗੰਨੇ ਦੀ ਅਦਾਇਗੀ ਤੇ ਹੋਰ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਗੰਨੇ ਦੀ ਫ਼ਸਲ ਹੇਠ ਰਕਬਾ ਅਤੇ ਪ੍ਰਤੀ ਹੈਕਟੇਅਰ ਉਤਪਾਦਨ ਵਧਾਉਣ...
Advertisement
ਇਥੋਂ ਦੇ ਫੇਜ਼-6 ਵਿਚਲੇ ਖੇਤੀ ਭਵਨ ਵਿੱਚ ਪੰਜਾਬ ਦੇ ਕੇਨ ਕਮਿਸ਼ਨਰ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਉਨ੍ਹਾਂ ਗੰਨੇ ਦੀ ਅਦਾਇਗੀ ਤੇ ਹੋਰ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਗੰਨੇ ਦੀ ਫ਼ਸਲ ਹੇਠ ਰਕਬਾ ਅਤੇ ਪ੍ਰਤੀ ਹੈਕਟੇਅਰ ਉਤਪਾਦਨ ਵਧਾਉਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਡਾ. ਗੁਲਜ਼ਾਰ ਸਿੰਘ ਸੰਘੇੜਾ, ਡਾਇਰੈਕਟਰ, ਰਿਜਨਲ ਰਿਸਰਚ ਸਟੇਸ਼ਨ ਕਪੂਰਥਲਾ, ਡਾਕਟਰ ਮਨਧੀਰ ਸਿੰਘ ਪ੍ਰਾਜੈਕਟ ਅਫਸਰ (ਗੰਨਾ) ਜਲੰਧਰ, ਗੰਨਾ ਸੈਕਸ਼ਨ ਦੇ ਸਹਾਇਕ ਗੰਨਾ ਵਿਕਾਸ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਸਮੂਹ ਖੰਡ ਮਿੱਲਾਂ ਦੇ ਜਨਰਲ ਮੈਨੇਜਰ ਤੇ ਹੋਰ ਅਫਸਰ ਹਾਜ਼ਰ ਸਨ। ਕੇਨ ਕਮਿਸ਼ਨਰ ਨੇ ਕਿਹਾ ਕਿ ਗੰਨਾ ਪੰਜਾਬ ਦੀ ਮੁੱਖ ਫ਼ਸਲ ਹੈ ਅਤੇ ਇਸ ਦਾ ਪ੍ਰਤੀ ਹੈਕਟੇਅਰ ਉਤਪਾਦਨ ਵਧਾਉਣ ਦੀ ਲੋੜ ਹੈ।
Advertisement
Advertisement
