ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ ਸਿੰਘੂ ਘਟਨਾ ਦੀ ਜਾਂਚ: ਜਥੇਦਾਰ : The Tribune India

ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ ਸਿੰਘੂ ਘਟਨਾ ਦੀ ਜਾਂਚ: ਜਥੇਦਾਰ

ਘਟਨਾ ਕਾਨੂੰਨ ਦੇ ਰਾਜ ਦੀ ਅਸਫ਼ਲਤਾ ਦਾ ਸਿੱਟਾ ਕਰਾਰ

ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ ਸਿੰਘੂ ਘਟਨਾ ਦੀ ਜਾਂਚ: ਜਥੇਦਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 17 ਅਕਤੂਬਰ

ਸਿੰਘੂ ਬਾਰਡਰ ’ਤੇ ਇਕ ਵਿਅਕਤੀ ਦੇ ਕਤਲ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਨੂੰਨ ਦੇ ਰਾਜ ਦੀ ਨਾਕਾਤੀ ਦਾ ਸਿੱਟਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਘਟਨਾ ਦੇ ਵੱਖ ਵੱਖ ਪਹਿਲੂਆਂ ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਸਿੱਖ ਕੌਮ ਦੀ ਸਹੀ ਤਸਵੀਰ ਦੁਨੀਆ ਸਾਹਮਣੇ ਲਿਆਂਦੀ ਜਾ ਸਕੇ। 

ਸਿੰਘੂ ਘਟਨਾ ਬਾਰੇ ਅੱਜ ਇਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲੀਸ ਇਸ ਨੂੰ ਸਿਰਫ ਅਮਨ ਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਵੇ, ਸਗੋਂ ਇਸ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਤੇ ਭਾਵਨਾਤਮਕ ਗੰਭੀਰਤਾ ਨੂੰ ਵੀ ਧਿਆਨ ਵਿੱਚ ਰੱਖੇ। ਉਨ੍ਹਾਂ ਕਿਹਾ ਕਿ ਪਿਛਲੇ ਪੰਜ-ਛੇ ਸਾਲਾਂ ਦੌਰਾਨ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ 400 ਤੋਂ ਵੱਧ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਕਾਨੂੰਨ ਕਿਸੇ ਇਕ ਵੀ ਦੋਸ਼ੀ ਨੂੰ ਮਿਸਾਲੀ ਸਜ਼ਾ ਨਹੀਂ ਦੇ ਸਕਿਆ। 

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਿੱਖਾਂ ਨੂੰ ਇਨਸਾਫ਼ ਦੇਣ ਵਿੱਚ ਭਾਰਤੀ ਨਿਆ ਪ੍ਰਬੰਧ ਦੀ ਨਾਕਾਮੀ ਕਾਰਨ ਹੀ ਸਿੰਘੂ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਕਿਸੇ ਨਿਰਪੱਖ ਏਜੰਸੀ ਕੋਲੋਂ ਜਾਂਚ ਹੋਣੀ ਚਾਹੀਦੀ ਹੈ, ਜੋ ਇਸ  ਘਟਨਾ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰੇ। 

ਉਨ੍ਹਾਂ ਮੀਡੀਆ ਨੂੰ ਵੀ ਕਿਹਾ ਕਿ ਸਿੰਘੂ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਮੀਡੀਆ ਨੂੰ ਹਰੇਕ ਪੱਖ ਨੂੰ ਪੇਸ਼ ਕਰਕੇ ਇਸ ਦਾ ਸਿੱਟਾ ਕੱਢਣ ਦਾ ਫ਼ੈਸਲਾ ਪਾਠਕਾਂ ’ਤੇ ਛੱਡਣਾ ਚਾਹੀਦਾ ਹੈ। 

ਸਿੰਘੂ ਘਟਨਾ ਨੂੰ ਜਾਤੀਵਾਦ ਦਾ ਰੰਗ ਨਾ ਦਿੱਤਾ ਜਾਵੇ: ਦਲ ਖਾਲਸਾ

ਦਲ ਖ਼ਾਲਸਾ ਨੇ ਕਿਹਾ ਕਿ ਸਿੰਘੂ ਘਟਨਾ ਇੱਕ ਨਿਰੋਲ ਬੇਅਦਬੀ ਦਾ ਮਾਮਲਾ ਹੈ ਅਤੇ ਇਸ ਨੂੰ ਜਾਤੀਵਾਦ ਦੀ ਰੰਗਤ ਦੇਣਾ ਗਲਤ ਹੈ। ਜਥੇਬੰਦੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਬੀਤੇ ਦਿਨ ਬਸਪਾ ਆਗੂ ਮਾਇਆਵਤੀ ਵੱਲੋਂ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਕਹਿਣਾ ਕਿ ਮਰਨ ਵਾਲਾ ਇੱਕ ਦਲਿਤ ਹੈ ਅਤੇ ਉਸ ਦੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਦਿੱਤੇ ਜਾਣ, ਸਿਆਸਤ ਤੋਂ ਪ੍ਰੇਰਿਤ ਮੰਗ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਿਜੈ ਸਾਂਪਲਾ ਅਤੇ ਦਿੱਲੀ ਸਥਿਤ ਪੰਦਰਾਂ ਦਲਿਤ ਜਥੇਬੰਦੀਆਂ ਵੱਲੋਂ ਇਸ ਨੂੰ ਜਾਤੀਵਾਦ ਦੀ ਰੰਗਤ ਦੇਣਾ ਇੱਕ ਸ਼ਰਾਰਤ ਹੈ। ਉਨ੍ਹਾਂ ਕਿਹਾ ਕਿ ਇਹ ਨਾ ਤਾਂ ਕਿਸਾਨੀ ਮਸਲੇ ਨਾਲ ਸਬੰਧਤ ਘਟਨਾ ਹੈ ਅਤੇ ਨਾ ਹੀ ਇਸ ਦਾ ਸਬੰਧ ਜਾਤ-ਪਾਤ ਨਾਲ ਹੈ, ਸਗੋਂ ਇਹ ਇੱਕ ਨਿਰੋਲ ਧਾਰਮਿਕ ਮਸਲਾ ਹੈ ਅਤੇ ਇਸ ਨੂੰ ਦਲਿਤ ਬਨਾਮ ਸਿੱਖ ਦੀ ਰੰਗਤ ਦੇਣਾ ਬਿਲਕੁਲ ਗਲਤ ਹੈ। ਇਸ ਦੇ ਨਤੀਜੇ ਪੰਜਾਬ ਲਈ ਨੁਕਸਾਨਦੇਹ ਹੋ ਸਕਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All