ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ, ਸਾਫ਼ਮਾ, ਪਾਕਿਸਤਾਨ ਪੀਪਲਜ਼ ਫੋਰਮ ਫਾਰ ਪੀਸ ਐਂਡ ਡੈਮੋਕ੍ਰੇਸੀ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਤੇ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 31ਵੇਂ ਹਿੰਦ-ਪਾਕਿ ਦੋਸਤੀ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਸਬੰਧੀ ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਤੇ ਚੇਅਰਮੈਨ ਸੁਰਜੀਤ ਜੱਜ ਨੇ ਦੱਸਿਆ ਕਿ 14 ਅਗਸਤ ਨੂੰ ਸਵੇਰੇ 10.30 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿੱਚ ‘ਭਾਰਤ-ਪਾਕਿਸਤਾਨ ਸਬੰਧ, ਸਮੱਸਿਆਵਾਂ ਤੇ ਸੰਭਾਵਨਾਵਾਂ’ ਵਿਸ਼ੇ ਬਾਰੇ ਸੈਮੀਨਾਰ ਹੋਵੇਗਾ, ਜਿਸ ਨੂੰ ਸੀਨੀਅਰ ਪੱਤਰਕਾਰ ਤੇ ਬੁੱਧੀਜੀਵੀ ਜਤਿਨ ਦੇਸਾਈ, ਡਾ. ਸੁੱਚਾ ਸਿੰਘ ਗਿੱਲ, ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਸੰਦੀਪ ਪਾਂਡੇ, ਰਾਮ ਮੋਹਨ ਰਾਏ, ਸ਼ੁਭਾ ਸ਼ਮੀਮ, ਸੁਨੀਲਮ, ਸਤਨਾਮ ਸਿੰਘ ਚਾਨਾ ਤੇ ਡਾ. ਕੁਲਦੀਪ ਸਿੰਘ ਸੰਬੋਧਨ ਕਰਨਗੇ। ਇਸ ਤੋਂ ਬਾਅਦ ਰਾਤ 12 ਵਜੇ ਅਟਾਰੀ-ਵਾਹਗਾ ਸਰਹੱਦ ’ਤੇ ਮੋਮਬੱਤੀਆਂ ਜਗਾ ਕੇ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਨੂੰ ਅਮਨ ਤੇ ਦੋਸਤੀ ਦਾ ਸੁਨੇਹਾ ਦਿੱਤਾ ਜਾਵੇਗਾ। ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨੇ ਭਾਰਤ ਵਾਲੇ ਪਾਸੇ ਅਟਾਰੀ-ਵਾਹਗਾ ਸਰਹੱਦ ’ਤੇ 14 ਅਗਸਤ ਦੀ ਰਾਤ ਨੂੰ 12 ਵਜੇ ਮੋਮਬੱਤੀਆਂ ਜਗਾਉਣ ਦੀ ਮਨਜ਼ੂਰੀ ਲੈਣ ਲਈ ਗ੍ਰਹਿ ਮੰਤਰਾਲੇ ਨੂੰ ਹਰ ਸਾਲ ਦੀ ਤਰ੍ਹਾਂ ਪੱਤਰ ਲਿਖੇ ਹੋਏ ਹਨ। ਜੇਕਰ ਇਜਾਜ਼ਤ ਮਿਲੀ ਤਾਂ ਸਰਹੱਦ ਦੇ ਨੇੜੇ ਮੋਮਬੱਤੀਆਂ ਜਗਾਈਆਂ ਜਾਣਗੀਆਂ, ਜੇ ਇਜਾਜ਼ਤ ਨਾ ਮਿਲੀ ਤਾਂ ਅਟਾਰੀ-ਵਾਹਗਾ ਸਰਹੱਦ ਦੇ ਪਹਿਲੇ ਗੇਟ ਨੇੜੇ ਮੋਮਬੱਤੀਆਂ ਜਗਾਈਆਂ ਜਾਣਗੀਆਂ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

