ਹਿੰਦ-ਪਾਕਿ ਸੰਮੇਲਨ ਅੱਜ
ਭਾਰਤ ਤੇ ਪਾਕਿਸਤਾਨ ਵਿਚਾਲੇ ਬਿਹਤਰ ਸਬੰਧਾਂ ਅਤੇ ਅਤਿਵਾਦ ਵਿਰੁੱਧ ਲੋਕਾਂ ਨੂੰ ਜਾਗਰੂਕ ਤੇ ਲਾਮਬੰਦ ਕਰਨ ਲਈ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਸਾਫ਼ਮਾ ਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ 30ਵਾਂ ਹਿੰਦ-ਪਾਕਿ ਸੰਮੇਲਨ 14 ਅਗਸਤ ਨੂੰ ‘ਭਾਰਤ-ਪਾਕਿਸਤਾਨ ਸਬੰਧਾਂ ਦੀ ਅਜੋਕੀ ਸਥਿਤੀ’...
Advertisement
ਭਾਰਤ ਤੇ ਪਾਕਿਸਤਾਨ ਵਿਚਾਲੇ ਬਿਹਤਰ ਸਬੰਧਾਂ ਅਤੇ ਅਤਿਵਾਦ ਵਿਰੁੱਧ ਲੋਕਾਂ ਨੂੰ ਜਾਗਰੂਕ ਤੇ ਲਾਮਬੰਦ ਕਰਨ ਲਈ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਸਾਫ਼ਮਾ ਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ 30ਵਾਂ ਹਿੰਦ-ਪਾਕਿ ਸੰਮੇਲਨ 14 ਅਗਸਤ ਨੂੰ ‘ਭਾਰਤ-ਪਾਕਿਸਤਾਨ ਸਬੰਧਾਂ ਦੀ ਅਜੋਕੀ ਸਥਿਤੀ’ ਵਿਸ਼ੇ ’ਤੇ ਸੈਮੀਨਾਰ ਨਾਲ ਆਰੰਭ ਹੋਵੇਗਾ। ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਤੇ ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ 14 ਅਗਸਤ ਨੂੰ ਸਵੇਰੇ 11 ਵਜੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਚ ‘ਭਾਰਤ-ਪਾਕਿਸਤਾਨ ਸਬੰਧਾਂ ਦੀ ਅਜੋਕੀ ਸਥਿਤੀ’ ਵਿਸ਼ੇ ’ਤੇ ਸੈਮੀਨਾਰ ਹੋਵੇਗਾ। ਸੈਮੀਨਾਰ ਵਿੱਚ ਵਿਦਵਾਨ ਓਪੀ ਸ਼ਾਹ ਤੋਂ ਇਲਾਵਾ ਡਾ. ਕੁਲਦੀਪ ਸਿੰਘ ਪਟਿਆਲਾ, ਪ੍ਰੋ. ਬਾਵਾ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਸੁਰਜੀਤ ਜੱਜ, ਕਿਸਾਨ ਆਗੂ ਰਵਿੰਦਰ ਸਿੰਘ, ਰਾਮ ਮੋਹਨ (ਪਾਣੀਪਤ), ਸਤਨਾਮ ਸਿੰਘ ਚਾਨਾ ਸ਼ਾਮਲ ਹੋਣਗੇ।
Advertisement
Advertisement