ਹਿੰਦ-ਪਾਕਿ ਦੋਸਤੀ ਮੇਲਾ 8 ਨੂੰ

ਹਿੰਦ-ਪਾਕਿ ਦੋਸਤੀ ਮੇਲਾ 8 ਨੂੰ

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 4 ਅਗਸਤ

ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਦੀ ਮੀਟਿੰਗ ਸਥਾਨਕ ਵਿਰਸਾ ਵਿਹਾਰ ਵਿੱਚ ਅਕਾਦਮੀ ਆਗੂ ਜਸਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਤੋਂ ਪਹਿਲਾਂ ਹਿੰਦ-ਪਾਕਿ ਦੋਸਤੀ ਲਈ ਕੰਮ ਕਰਨ ਵਾਲੇ ਵਿਛੜੇ ਅਤੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਅਤੇ ਅੰਦੋਲਨਕਾਰੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਅਕਾਦਮੀ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਲਾਨਾ ਹਿੰਦ-ਪਾਕਿ ਦੋਸਤੀ ਮੇਲੇ ਦੀਆਂ ਤਿਆਰੀਆਂ ਬਾਰੇ ਵਿਚਾਰ ਕੀਤਾ ਗਿਆ। ਇਹ ਮੇਲਾ ਇਸ ਵਾਰ 8 ਅਗਸਤ ਨੂੰ ਸਥਾਨਕ ਵਿਰਸਾ ਵਿਹਾਰ (ਨੇੜੇ ਗਾਂਧੀ ਪਾਰਕ) ਵਿੱਚ ‘ਭਾਰਤ- ਪਾਕਿ ਸਬੰਧ ਅਤੇ ਵਰਤਮਾਨ ਰਾਜਨੀਤਕ ਹਾਲਾਤ’ ਵਿਸ਼ੇ ਅਤੇ ਕਿਸਾਨੀ ਨੂੰ ਸਮਰਪਿਤ ਕਰਵਾਇਆ ਜਾਵੇਗਾ ਜਿਸ ਵਿੱਚ ਪੰਜਾਬੀ ਅਖ਼ਬਾਰਾਂ ਦੇ ਨਾਮਵਰ ਸੰਪਾਦਕ ਅਤੇ ਪੱਤਰਕਾਰ ਜਤਿੰਦਰ ਪੰਨੂ, ਰੀਪੂਦਾਮਨ ਰਿਪੀ, ਪੂਨਮ ਸਿੰਘ, ਸਤਨਾਮ ਸਿੰਘ ਮਾਣਕ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਬਾਵਾ ਸਿੰਘ, ਡਾ. ਚਰਨਜੀਤ ਸਿੰਘ, ਪ੍ਰੋ. ਕੁਲਦੀਪ ਸਿੰਘ ਤੋਂ ਇਲਾਵਾ ਲੇਖਕ, ਪੱਤਰਕਾਰ ਅਤੇ ਕਲਾਕਾਰ ਸ਼ਾਮਲ ਹੋਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All