ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਨਅਤਕਾਰਾਂ ਦੀ ਸਲਾਹ ਨਾਲ ਬਣੇਗੀ ਸਨਅਤ ਨੀਤੀ: ਸੌਂਦ

ਚੰਡੀਗੜ੍ਹ (ਟਨਸ): ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਉਦਯੋਗਪਤੀਆਂ ਦੀਆਂ...
Advertisement

ਚੰਡੀਗੜ੍ਹ (ਟਨਸ):

ਪੰਜਾਬ ਦੇ ਉਦਯੋਗ ਤੇ ਵਣਜ, ਪੂੰਜੀ ਨਿਵੇਸ਼, ਕਿਰਤ ਅਤੇ ਸੈਰ ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀਆਈਆਈ) ਦੇ ਪ੍ਰੋਗਰਾਮ ਵਿੱਚ ਸਨਅਤਕਾਰ ਮਿਲਣੀ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ। ਮੰਤਰੀ ਨੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਨ੍ਹਾਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀ ਲਾਗੂ ਕਰਨ ਦਾ ਭਰੋਸਾ ਦਿੱਤਾ ਤਾਂ ਜੋ ਉਦਯੋਗਪਤੀ ਬਿਨਾਂ ਕਿਸੇ ਖੱਜਲ ਖੁਆਰੀ ਦੇ ਕੰਮਕਾਰ ਕਰ ਸਕਣ। ਸ੍ਰੀ ਸੌਂਦ ਨੇ ਕਿਹਾ ਕਿ ਪਿਛਲੇ ਢਾਈ ਸਾਲ ਵਿੱਚ ਪੰਜਾਬ ’ਚ 88 ਹਜ਼ਾਰ ਕਰੋੜ ਰੁਪਏ ਦੇ ਕਰੀਬ ਨਿਵੇਸ਼ ਆ ਚੁੱਕਿਆ ਹੈ ਅਤੇ ਇਹ ਗਤੀ ਤੇਜ਼ੀ ਨਾਲ ਜਾਰੀ ਹੈ।

Advertisement

Advertisement