DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਨਅਤਕਾਰਾਂ ਨੂੰ ਨਿਵੇਸ਼ਕ ਸੰਮੇਲਨ ’ਚ ਸ਼ਾਮਲ ਹੋਣ ਦਾ ਸੱਦਾ

13 ਤੋਂ 15 ਮਾਰਚ ਤੱਕ ਮੁਹਾਲੀ ’ਚ ਹੋਵੇਗਾ ਸੰਮੇਲਨ; ਵਿਸ਼ਵ ਪੰਜਾਬੀ ਸੰਸਥਾ ਵੱਲੋਂ ਸੰਜੀਵ ਅਰੋਡ਼ਾ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਐੱਨ ਸੀ ਆਰ ਦੇ ਉਦਯੋਗਪਤੀਆਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ।
Advertisement

ਮਨਧੀਰ ਸਿੰਘ ਦਿਓਲ

ਵਿਸ਼ਵ ਪੰਜਾਬੀ ਸੰਸਥਾ (ਡਬਲਿਊ ਪੀ ਓ) ਨੇ ਪੰਜਾਬ ਸਰਕਾਰ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੇ ਸਨਮਾਨ ਵਿੱਚ ਇੱਥੇ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਰੋੜਾ ਨੇ ਦਿੱਲੀ, ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਪ੍ਰਮੁੱਖ ਉਦਯੋਗਪਤੀਆਂ ਅਤੇ ਉੱਦਮੀਆਂ ਨੂੰ 13 ਤੋਂ 15 ਮਾਰਚ ਤੱਕ ਮੁਹਾਲੀ ਵਿੱਚ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਮਾਗਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਵੱਡੀ ਗਿਣਤੀ ਉਦਯੋਗਪਤੀਆਂ, ਬਿਲਡਰਾਂ, ਡਿਵੈਲਪਰਾਂ ਅਤੇ ਪ੍ਰਾਹੁਣਚਾਰੀ ਖੇਤਰ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

Advertisement

ਡਬਲਿਊ ਪੀ ਓ ਇੰਟਰਨੈਸ਼ਨਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੰਜੀਵ ਅਰੋੜਾ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਦੇ ਉਦਯੋਗਿਕ ਤੇ ਨਿਵੇਸ਼ ਦੇ ਮਾਹੌਲ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਯੋਗਦਾਨ ਨੂੰ ਵੀ ਸਲਾਹਿਆ, ਜਿਨ੍ਹਾਂ ਨੇ ਸਿੱਖਿਆ ਅਤੇ ਹੁਨਰ ਵਿਕਾਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਅੰਤ ਵਿੱਚ ਸੰਜੀਵ ਅਰੋੜਾ ਨੇ ਡਾ. ਸਾਹਨੀ ਅਤੇ ਵਿਸ਼ਵ ਪੰਜਾਬੀ ਸੰਸਥਾ ਦਾ ਧੰਨਵਾਦ ਕੀਤਾ। ਉਨ੍ਹਾਂ ਉਦਯੋਗਪਤੀਆਂ ਨੂੰ ਰਾਜ ਨਾਲ ਭਾਈਵਾਲੀ ਕਰ ਕੇ ਨਵੀਨਤਾ, ਨਿਰਮਾਣ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਨਿਵੇਸ਼ਕਾਂ ਲਈ ਲਾਹੇਵੰਦ ਸਾਬਤ ਹੋਵੇਗਾ।

Advertisement

Advertisement
×