DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੀ ਦੇਣ: ਸੌਂਦ

ਵਿਸ਼ਵਕਰਮਾ ਦਿਵਸ ਮੌਕੇ ’ਤੇ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੁੁੱਜੇ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਧਰਤੀ ’ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜਨੀਅਰਿੰਗ ਦੀ ਸਿਰਜਣਾ ਦਾ...

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਸਮਾਜਸੇਵੀਆਂ ਦਾ ਸਨਮਾਨ ਕਰਦੇ ਹੋਏ ਤਰੁਨਪ੍ਰੀਤ ਸਿੰਘ ਸੌਂਦ।
Advertisement

ਵਿਸ਼ਵਕਰਮਾ ਦਿਵਸ ਮੌਕੇ ’ਤੇ ਲੁਧਿਆਣਾ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੁੁੱਜੇ। ਇਸ ਦੌਰਾਨ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਧਰਤੀ ’ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਦਿੱਤਾ ਜਾਂਦਾ ਹੈ। ਵਿਸ਼ਵਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਦਾ ਨਤੀਜਾ ਹੈ। ਪੰਜਾਬ ਸਰਕਾਰ ਸੂਬੇ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਦੇ ਅਨੁਸਾਰ ਸਨਮਾਨ ਅਤੇ ਸਵੈ-ਮਾਣ ਵਾਲਾ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ। ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਦੀ ਪਾਲਣਾ ਲਈ ਉਤਸ਼ਾਹਿਤ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਨਰ ਵਿਕਾਸ ਦਾ ਸਮਰਥਨ ਕਰਨਾ ਭਗਵਾਨ ਵਿਸ਼ਵਕਰਮਾ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ 55,000 ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ, 90 ਫ਼ੀਸਦੀ ਵਸਨੀਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ ਅਤੇ ਪੰਜਾਬ ਦੇ ਸਾਰੇ 13,246 ਪਿੰਡਾਂ ਨੂੰ ਜਲਦੀ ਹੀ ਅਗਲੇ ਛੇ ਮਹੀਨਿਆਂ ਦੇ ਅੰਦਰ 3,100 ਉੱਚ-ਪੱਧਰੀ ਖੇਡ ਮੈਦਾਨਾਂ ਤੱਕ ਪਹੁੰਚ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਬਾਰੇ ਵੀ ਚਾਨਣਾ ਪਾਇਆ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਮਦਨ ਲਾਲ ਬੱਗਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਵੀ ਵਿਸ਼ਵਕਰਮਾ ਦਿਵਸ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

Advertisement
Advertisement
×