ਸ੍ਰੀ ਆਨੰਦਪੁਰ ਸਾਹਿਬ: ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ (ਗੁਰਦੁਆਰਾ ਸ੍ਰੀ ਭੋਰਾ ਸਾਹਿਬ) ਵਿੱਚ ਸ੍ਰੀ ਅਖੰਡ ਪਾਠ ਕਰਵਾਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਇਸ ਸਬੰਧੀ ਭੋਗ 28 ਅਗਸਤ ਨੂੰ ਪੈਣ ਉਪਰੰਤ ਗੁਰਮਤਿ ਵਿਚਾਰਾਂ ਹੋਣਗੀਆਂ। -ਪੱਤਰ ਪ੍ਰੇਰਕ