ਟ੍ਰਬਿਿਊੂਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਮਈ
ਇੱਥੇ ਗੁਜਰਾਤ ਤੋਂ ਆਈ ਲੁੱਟ ਦਾ ਸ਼ਿਕਾਰ ਹੋਈ ਔਰਤ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਲੁਟੇਰਿਆਂ ਵੱਲੋਂ ਮੋਬਾਈਲ ਫੋਨ ਖੋਹਣ ਸਮੇਂ ਆਟੋ ਰਿਕਸ਼ਾ ਤੋਂ ਡਿੱਗਣ ਕਾਰਨ ਇਸ ਔਰਤ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਔਰਤ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈ ਸੀ। ਅੱਜ ਉਸ ਦੀ ਮੌਤ ਮਗਰੋਂ ਦਸਤਾਵੇਜ਼ੀ ਕਾਰਵਾਈ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਫਿਲਹਾਲ ਇਸ ਘਟਨਾ ’ਤੇ ਪੁਲੀਸ ਵੱਲੋਂ ਚੁੱਪ ਧਾਰੀ ਹੋਈ ਹੈ। ਮ੍ਰਿਤਕਾ ਦੀ ਪਛਾਣ ਮੀਨਾਕਸ਼ੀ ਕੁਮਾਰੀ ਵਾਸੀ ਗਾਂਧੀ ਨਗਰ ਅਹਿਮਦਾਬਾਦ ਗੁਜਰਾਤ ਵਜੋਂ ਹੋਈ ਹੈ।