ਕਪੂਰਥਲਾ ਕੇਂਦਰੀ ਜੇਲ੍ਹ ’ਚ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ
ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕੀਤੀ
Advertisement
ਇਥੇ ਕੇਂਦਰੀ ਜੇਲ੍ਹ ਦੇ ਇੱਕ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਹਵਾਲਾਤੀ ਧੂਰੀ ਬਿੰਦੀ ਪੁੱਤਰ ਸੀਤਾ ਰਾਮ ਬਿੰਦੀ ਵਾਸੀ ਨਵੀਂ ਸਬਜ਼ੀ ਮੰਡੀ ਕਪੂਰਥਲਾ ਨਸ਼ੇ ਤੇ ਹੋਰ ਮੁਕੱਦਮਿਆਂ ਤਹਿਤ ਜੇਲ੍ਹ ’ਚ ਬੰਦ ਸੀ। ਧੂਰੀ ਬਿੰਦੀ ਕੁਝ ਦਿਨਾਂ ਤੋਂ ਬਿਮਾਰ ਸੀ ਤੇ ਅੱਜ ਸਵੇਰੇ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ’ਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਜੁਡੀਸ਼ਲ ਮੈਜਿਸਟ੍ਰੇਟ ਦੀ ਹਾਜ਼ਰੀ ’ਚ ਤਿੰਨ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਗਿਆ ਹੈ ਤੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement