ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਫਰਵਰੀ
ਬਹੁਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਅੱਜ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਫਾਰਮਾ ਕੰਪਨੀ ਦੇ ਮਾਲਕ ਬਿੱਟੂ ਔਲਖ ਤੋਂ ਪੁੱਛਗਿੱਛ ਕੀਤੀ ਗਈ। ‘ਸਿਟ’ ਦੇ ਮੁਖੀ ਅਤੇ ਆਈਜੀ ਬਲਰਾਜ ਸਿੰਘ ਦੀ ਮੌਜੂਦਗੀ ਵਿੱਚ ਬਿੱਟੂ ਔਲਖ ਤੋਂ ਪੁੱਛਗਿੱਛ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਕੇਸ ’ਚ ਮਜੀਠੀਆ ਦੇ ਪੈਰਾਂ ’ਚ ਕਾਨੂੰਨ ਦੀਆਂ ਬੇੜੀਆਂ ਪਾਉਣ ਲਈ ਹਰ ਹੀਲਾ ਵਰਤਣ ਦੀ ਕੋਸ਼ਿਸ਼ ਕੀਤੀ ਗਈ ਹਾਲਾਂਕਿ ਉਨ੍ਹਾਂ ਨੂੰ ਸੁਪਰੀਮ ਕੋਰਟ ’ਚੋਂ 23 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਮਿਲ ਗਈ।