‘ਵੀਰ ਬਾਲ ਦਿਵਸ’ ਦਾ ਨਾਮ ਬਦਲਵਾਉਣ ’ਤੇ ਜ਼ੋਰ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਅਕਾਲ ਤਖ਼ਤ ਦੇ ਸਕੱਤਰੇਤ ਨੇ ਸਿੱਖ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਪੱਤਰ ਲਿਖ ਕੇ ਕੇਂਦਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਦਿਹਾੜੇ ਦੇ ਨਾਮ ਨੂੰ ‘ਵੀਰ ਬਾਲ ਦਿਵਸ’...
Advertisement
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਅਕਾਲ ਤਖ਼ਤ ਦੇ ਸਕੱਤਰੇਤ ਨੇ ਸਿੱਖ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਪੱਤਰ ਲਿਖ ਕੇ ਕੇਂਦਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਮਨਾਏ ਜਾਂਦੇ ਸ਼ਹੀਦੀ ਦਿਹਾੜੇ ਦੇ ਨਾਮ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਅਧਿਕਾਰਿਤ ਤੌਰ ’ਤੇ ਬਦਲਵਾਉਣ ਲਈ ਆਖਿਆ ਹੈ। ਇਹ ਸਾਂਝਾ ਪੱਤਰ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਗੁਰਜੀਤ ਸਿੰਘ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਰਾਜ ਸਭਾ ਮੈਂਬਰ ਹਰਭਜਨ ਸਿੰਘ, ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ, ਮਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ, ਲੋਕ ਸਭਾ ਮੈਂਬਰ ਗੁਰਮੀਤ ਸਿੰਘ, ਸ਼ੇਰ ਸਿੰਘ, ਸਰਬਜੀਤ ਸਿੰਘ, ਚਰਨਜੀਤ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਅਮਰਿੰਦਰ ਸਿੰਘ ਨੂੰ ਲਿਖਿਆ ਗਿਆ ਹੈ।
Advertisement
Advertisement
