‘ਇੰਸਟਾ ਕੁਈਨ’ ਅਮਨਦੀਪ ਕੌਰ ਨੂੰ ਨਿੱਜੀ ਪੇਸ਼ੀ ਤੋਂ ਛੋਟ; ਅਗਲੀ ਸੁਣਵਾਈ 2 ਦਸੰਬਰ ਨੂੰ
ਬਰਖਾਸਤ ਕਾਂਸਟੇਬਲ ਅਮਨਦੀਪ ਨੂੰ 2 ਅਪਰੈਲ ਨੂੰ ਬਠਿੰਡਾ ਸ਼ਹਿਰ ਦੇ ਬਾਹਰਵਾਰ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ
Advertisement
ਪੰਜਾਬ ਪੁਲੀਸ ਦੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ, ਜਿਸ ਨੂੰ 'ਇੰਸਟਾ ਕੁਈਨ' ਅਤੇ 'ਥਾਰ ਵਾਲੀ ਕਾਂਸਟੇਬਲ' ਵਜੋਂ ਜਾਣਿਆ ਜਾਂਦਾ ਹੈ, ਵੀਰਵਾਰ ਨੂੰ ਇੱਥੇ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੋਮਵਾਰ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਸੀ।
ਮੁਲਜ਼ਮ ਦੇ ਵਕੀਲ ਐਡਵੋਕੇਟ ਵਿਸ਼ਵਦੀਪ ਸਿੰਘ ਨੇ ਦੱਸਿਆ, “ਅਦਾਲਤ ਨੇ ਸਿਹਤ ਕਾਰਨਾਂ ਕਰਕੇ ਅਮਨਦੀਪ ਨੂੰ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ ਹੈ। ਹੁਣ, ਮਾਮਲੇ ਵਿੱਚ ਦੋਸ਼ਾਂ 'ਤੇ ਵਿਚਾਰ ਕਰਨ ਲਈ ਅਗਲੀ ਸੁਣਵਾਈ 2 ਦਸੰਬਰ ਨੂੰ ਤੈਅ ਕੀਤੀ ਗਈ ਹੈ।”
Advertisement
ਇਸ ਤੋਂ ਪਹਿਲਾਂ ਅਦਾਲਤ ਨੇ ਵਿਜੀਲੈਂਸ ਬਿਊਰੋ ਨੂੰ 20 ਨਵੰਬਰ ਦੀ ਸੁਣਵਾਈ ਤੋਂ ਪਹਿਲਾਂ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦਾ ਆਖਰੀ ਮੌਕਾ ਦਿੱਤਾ ਸੀ। ਐਡਵੋਕੇਟ ਵਿਸ਼ਵਦੀਪ ਨੇ ਕਿਹਾ, “ਜਾਂਚ ਏਜੰਸੀ ਵੱਲੋਂ ਅੰਤਿਮ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।”
ਜ਼ਿਕਰਯੋਗ ਹੈ ਕਿ ਅਮਨਦੀਪ ਨੂੰ 2 ਅਪਰੈਲ ਨੂੰ ਬਠਿੰਡਾ ਸ਼ਹਿਰ ਦੇ ਬਾਹਰਵਾਰ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਸ ਦੀ ਗੱਡੀ ਵਿੱਚੋਂ 17.71 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਬਾਅਦ ਵਿੱਚ ਉਸ ’ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਲਗਾਇਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਉਸ ਨੂੰ 26 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
Advertisement
