ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿਆਸਤ ਦੀ ਥਾਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ: ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਰਾਹਤ ਕਾਰਜਾਂ ’ਤੇ ਕਮੇਟੀ ਮੈਂਬਰਾਂ ਵੱਲੋਂ ਚੁੱਕੇ ਸਵਾਲਾਂ ਦਾ ਲਿਆ ਨੋਟਿਸ
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ।
Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਕਿੰਤੂ-ਪ੍ਰੰਤੂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਅਪੀਲ ਕੀਤੀ ਕਿ ਇਹ ਸਮਾਂ ਹੜ੍ਹ ਪੀੜਤਾਂ ਦਾ ਦੁਖ ਵੰਡਾਉਣ ਦਾ ਹੈ, ਨਾ ਕਿ ਸਿਆਸਤ ਕਰਨ ਦਾ। ਇਸ ਸਬੰਧੀ ਸੱਦੇ ਪੱਤਰਕਾਰ ਸੰਮੇਲਨ ਸਮੇਂ ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਤੇ ਕੁਝ ਹੋਰ ਮੈਂਬਰ ਗ਼ਲਤ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਬਿਨਾਂ ਕਿਸੇ ਵਿਤਕਰੇ ਦੇ ਲੋਕਾਂ ਤੱਕ ਰਾਹਤ ਸੇਵਾਵਾਂ ਪਹੁੰਚਾ ਰਹੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਪੁੜੈਣ ਨੇ ਅੰਤ੍ਰਿੰਗ ਕਮੇਟੀ ਵਿੱਚ ਆਏ ਜਿਸ ਮਤੇ ਦੀ ਗੱਲ ਕੀਤੀ ਹੈ, ਉਹ ਤੁਰੰਤ ਭੇਜੀਆਂ ਰਾਹਤ ਸੇਵਾਵਾਂ ਦੇ ਖਰਚਿਆਂ ਦੀ ਪੁਸ਼ਟੀ ਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਉਹ ਵੱਖ-ਵੱਖ ਗੁਰਦੁਆਰਿਆਂ ਤੋਂ ਕੀਤੇ ਰਾਹਤ ਕਾਰਜਾਂ ਅਤੇ ਹੁਣ ਤੱਕ ਹੋਏ ਖ਼ਰਚਿਆਂ ਦੇ ਵੇਰਵੇ ਵੀ ਮੀਡੀਆ ਨਾਲ ਸਾਂਝੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਕੁਝ ਮੈਂਬਰਾਂ ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਰਾਹਤ ਸੇਵਾਵਾਂ ਬਾਰੇ ਭਰਮ ਪੈਦਾ ਕਰਨ ਦੇ ਯਤਨ ਹੋ ਰਹੇ ਹਨ, ਜਦਕਿ ਕਮੇਟੀ ਵੱਲੋਂ ਕੋਈ ਵੀ ਕਾਰਜ ਨਿਯਮਾਂ ਤੋਂ ਬਾਹਰ ਜਾ ਕੇ ਨਹੀਂ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਬੂਟਾ ਸਿੰਘ, ਗੁਰਚਰਨ ਸਿੰਘ ਗਰੇਵਾਲ, ਅਜੈਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਗੁਰਿੰਦਰ ਕੌਰ ਮੌਜੂਦ ਸਨ।

Advertisement
Advertisement
Show comments