ਚੰਡੀਗੜ੍ਹ: ਪੰਜਾਬ ਦੇ ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕਰੋਨਾ ਦੇ ਡੈਲਟਾ ਪਲੱਸ ਰੂਪ ਦੇ ਕੇਸ ਮਿਲਣ ’ਤੇ ਕੇਂਦਰ ਸਰਕਾਰ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਇਸ ਸਬੰਧ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਨ ਵੱਲੋਂ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਹਦਾਇਤ ਦਿੱਤੀ ਗਈ ਹੈ ਕਿ ਦੋਹਾਂ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਭੀੜ ਨਾ ਇਕੱਠੀ ਹੋਣ ਦਿੱਤੀ ਜਾਵੇ, ਲੋਕਾਂ ਦੇ ਕਰੋਨਾ ਟੈਸਟ ਕਰਵਾਏ ਜਾਣ ਅਤੇ ਤਰਜੀਹੀ ਪੱਧਰ ’ਤੇ ਹਰੇਕ ਵਿਅਕਤੀ ਦਾ ਟੀਕਾਕਰਨ ਕੀਤਾ ਜਾਵੇ। -ਟਨਸ