ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 2 ਜੂਨ
ਜ਼ਿਲ੍ਹੇ ਵਿੱਚੋਂ ਲੰਘਦੇ ਚੋਆਂ ਤੇ ਨਾਲਿਆਂ ਦੀ ਸਫ਼ਾਈ ਦਾ ਕੰਮ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਆਸਾਨੀ ਨਾਲ ਨਿਕਾਸੀ ਹੋ ਸਕੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਬੱਚਤ ਭਵਨ ਵਿਖੇ ਸੰਭਾਵੀ ਹੜ੍ਹਾਂ ਤੋਂ ਬਚਾਅ ਸਬੰਧੀ ਕਾਰਜਾਂ ਦਾ ਨਿਰੀਖਣ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੌਰਾਨ ਦਿੱਤੇ। ਊਨ੍ਹਾਂ ਕਿਹਾ ਕਿ ਕਿ ਚੋਅ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਮਗਨਰੇਗਾ ਅਧੀਨ ਕਰਵਾਇਆ ਜਾਵੇ ਤਾਂ ਜੋ ਲੋੜਵੰਦਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਡੀਸੀ ਨੇ ਇਸ ਤੋਂ ਇਲਾਵਾ ਹੋਰ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਊਣ ਲਈ ਕਿਹਾ।