ਚੰਡੀਗੜ੍ਹ: ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਹੇਠਲੇ ਪੱਧਰ ਤੱਕ ਸਟਾਫ਼ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲਿਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਸਾਲ ਅਪਰੈਲ ਵਿਚ ਸਿਰਫ਼ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 81849-00002 ਜਾਰੀ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ 15 ਜੂਨ ਤੱਕ ਹੈਲਪ ਲਾਈਨ ਨੰਬਰ ‘ਤੇ 1194 ਸ਼ਿਕਾਇਤਾਂ ਦਰਜ ਹੋਈਆਂ ਸਨ ਜਿਨ੍ਹਾਂ ‘ਚੋਂ 464 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। -ਟਨਸ