ਚੰਡੀਗੜ੍ਹ: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਵਿਚ ਚੱਲ ਰਹੇ ਕੌਮੀ ਹਾਈਵੇਅ ਅਥਾਰਟੀ (ਐੱਨਐੱਚਏਆਈ) ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਕਾਰਵਾਈ ਬਾਬਤ ਜਾਣਕਾਰੀ ਲੈਣ ਲਈ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਦੀ ਕਾਰਵਾਈ ’ਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਸਮੇਂ ਸਿਰ ਪ੍ਰਾਜੈਕਟ ਨੇਪਰੇ ਚਾੜ੍ਹਿਆ ਜਾ ਸਕਣ। -ਟਨਸ