ਮੰਡੀਆਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ...
Advertisement
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਅਧੀਨ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇਣ। ਅੱਜ ਇੱਥੇ ਅਨਾਜ ਭਵਨ ਵਿੱਚ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਅਤੇ ਡੀ.ਐਫ.ਐਸ.ਸੀਜ਼ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ 190 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਦੋਂ ਕਿ ਭਾਰਤ ਸਰਕਾਰ ਦੇ ਖ਼ੁਰਾਕ ਉਤਪਾਦਨ ਅਤੇ ਵੰਡ ਮੰਤਰਾਲੇ ਵੱਲੋਂ 173.13 ਮੀਟ੍ਰਿਕ ਟਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਇਸ ਮੌਕੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ, ਸਰਵੇਸ਼ ਸ਼ਰਮਾ ਵੀ ਮੌਜੂਦ ਸਨ।
Advertisement
Advertisement
