DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜੇਲ੍ਹ ਤੋਂ ਚੱਲ ਰਹੇ ਅੰਤਰਰਾਸ਼ਟਰੀ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼; 2 ਗ੍ਰਿਫਤਾਰ

ਜੇਲ੍ਹ 'ਚ ਬੰਦ ਗੈਂਗਸਟਰ ਦੇ ਇਸ਼ਾਰੇ ’ਤੇ ਡਰੋਨ ਰਾਹੀਂ ਮੰਗਵਾਉਂਦੇ ਸਨ ਹਥਿਆਰ; CIA ਸਟਾਫ਼ ਨੇ ਦੋ ਦਬੋਚੇ

  • fb
  • twitter
  • whatsapp
  • whatsapp
featured-img featured-img
ਪੁਲੀਸ ਹਿਰਾਸਤ ’ਚ ਫੜੇ ਗਏ ਮੁਲਜ਼ਮ ਤੇ ਮੁਲਜ਼ਮਾਂ ਤੋਂ ਬਰਾਮਦ ਕੀਤੇ ਹਥਿਆਰ। ਟ੍ਰਿਬਿਊਨ ਫੋਟੋ
Advertisement

ਫ਼ਰੀਦਕੋਟ ਪੁਲੀਸ ਨੇ ਜੇਲ੍ਹ ਤੋਂ ਚੱਲ ਰਹੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ਕਰਦਿਆਂ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਗੈਰ-ਕਾਨੂੰਨੀ ਪਿਸਤੌਲ ਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਗਰੋਹ ਫਿਲਹਾਲ ਜੇਲ੍ਹ ਵਿੱਚ ਬੰਦ ਆਪਣੇ ਮੁੱਖ ਸਰਗਨਾ ਦੇ ਨਿਰਦੇਸ਼ਾਂ 'ਤੇ ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰ ਕੀਤੇ ਹਥਿਆਰ ਪ੍ਰਾਪਤ ਕਰਦਾ ਸੀ। ਸੈਂਟਰਲ ਮਾਡਰਨ ਜੇਲ੍ਹ ਨੇੜੇ ਤਲਵੰਡੀ ਭਾਈ ਰੋਡ ’ਤੇ ਦੋ ਸ਼ੱਕੀਆਂ ਵੱਲੋਂ ਅਪਰਾਧਿਕ ਵਾਰਦਾਤ ਜਾਂ ਅੱਗੇ ਵੰਡਣ ਲਈ ਹਥਿਆਰਾਂ ਅਤੇ ਅਸਲੇ ਦੀ ਖੇਪ ਲੈ ਕੇ ਜਾਣ ਸਬੰਧੀ ਮਿਲੀ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੀ ਟੀਮ ਨੇ ਕੋਟਕਪੂਰਾ ਰੋਡ ਨਹਿਰ ਦੇ ਪੁਲ ਨੇੜੇ ਜਾਲ ਵਿਛਾ ਕੇ ਦੋਵਾਂ ਨੂੰ ਕਾਬੂ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਅਮਿਤ (21) ਅਤੇ ਅਮਰ ਸਿੰਘ ਉਰਫ਼ ਅਮਰ (25) ਵਜੋਂ ਹੋਈ ਹੈ, ਜੋ ਦੋਵੇਂ ਸੰਨ ਸਾਹਿਬ ਰੋਡ, ਬਾਬਾ ਦੀਪ ਸਿੰਘ ਕਾਲੋਨੀ, ਛੇਹਰਟਾ (ਜ਼ਿਲ੍ਹਾ ਅੰਮ੍ਰਿਤਸਰ) ਦੇ ਰਹਿਣ ਵਾਲੇ ਹਨ। ਕਾਰਵਾਈ ਦੌਰਾਨ ਪੁਲੀਸ ਨੇ 10 ਗੈਰ-ਕਾਨੂੰਨੀ ਹਥਿਆਰ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ, ਜਿਨ੍ਹਾਂ ਵਿੱਚ 3 .30-ਬੋਰ ਜ਼ਿਗਾਨਾ ਪਿਸਤੌਲ, 1 .30-ਬੋਰ PX-5 ਸਟੌਰਮ ਪਿਸਤੌਲ, 2 ਦੇਸੀ .32-ਬੋਰ ਪਿਸਤੌਲ ਅਤੇ 4 ਦੇਸੀ .30-ਬੋਰ ਪਿਸਤੌਲ ਸ਼ਾਮਲ ਹਨ। ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਅੰਮ੍ਰਿਤਸਰ ਦੇ ਅਟਾਰੀ ਸਥਿਤ ਰੋਣਵਾਲੀ ਦੇ ਰਹਿਣ ਵਾਲੇ ਦੀਪ ਸਿੰਘ ਉਰਫ਼ ਦੀਪਕ ਦੇ ਨਿਰਦੇਸ਼ਾਂ ’ਤੇ ਚਲਾਇਆ ਜਾ ਰਿਹਾ ਸੀ, ਜੋ ਫਿਲਹਾਲ ਜੇਲ੍ਹ ’ਚ ਬੰਦ ਹੈ। ਇਹ ਗਰੋਹ ਫ਼ਰੀਦਕੋਟ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਸਪਲਾਈ ਕਰਨ ਦੇ ਮਕਸਦ ਨਾਲ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਸੁੱਟੀ ਗਈ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਲਈ ਪਾਕਿਸਤਾਨ ਦੇ ਸਰਹੱਦ ਪਾਰ ਤਸਕਰਾਂ ਦੇ ਸੰਪਰਕ ਵਿੱਚ ਸੀ।

Advertisement

ਅਪਰਾਧਿਕ ਰਿਕਾਰਡ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਵਿੱਚ ਬੰਦ ਮੁੱਖ ਤਸਕਰ ਦੀਪ ਸਿੰਘ ਖ਼ਿਲਾਫ਼ 6 ਸਤੰਬਰ ਨੂੰ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੈਂਬਰ ਫਿਲਹਾਲ ਬੇਰੁਜ਼ਗਾਰ ਹਨ ਅਤੇ ਉਨ੍ਹਾਂ ਦਾ ਕੋਈ ਪਹਿਲਾ ਅਪਰਾਧਿਕ ਰਿਕਾਰਡ ਦਰਜ ਨਹੀਂ ਹੈ। ਫ਼ਰੀਦਕੋਟ ਸਿਟੀ ਥਾਣੇ ਵਿੱਚ ਅਸਲਾ ਐਕਟ ਦੀਆਂ ਧਾਰਾਵਾਂ 25(6), 25(7), 54 ਅਤੇ 59 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸਥਾਨਕ ਸਾਥੀਆਂ ਦੀ ਪਛਾਣ ਕਰਨ, ਪੂਰੀ ਸਪਲਾਈ ਲੜੀ ਦਾ ਪਤਾ ਲਗਾਉਣ ਅਤੇ ਇਸ ਕਾਰਵਾਈ ਪਿੱਛੇ ਅੰਤਰਰਾਸ਼ਟਰੀ ਸਬੰਧਾਂ ਦਾ ਪਰਦਾਫ਼ਾਸ਼ ਕਰਨ ਲਈ ਅੱਗੇ ਤਫ਼ਤੀਸ਼ ਜਾਰੀ ਹੈ।

Advertisement

Advertisement
×