ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਫਰਵਰੀ
ਨਿਰੋਲ ਸੇਵਾ ਸੰਸਥਾ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ (ਸ੍ਰੀ ਮੁਕਤਸਰ ਸਾਹਿਬ) ਤੋਂ 13ਵਾਂ ਮਹਾਨ ਨਗਰ ਕੀਰਤਨ 28 ਫਰਵਰੀ ਨੂੰ ਸਜਾਇਆ ਜਾ ਰਿਹਾ ਹੈ ਜੋ ਪੰਜਾਬ ਦੇ ਵੱਖ ਵੱਖ ਗੁਰਦੁਆਰਿਆਂ ਤੋਂ ਹੁੰਦਾ ਹੋਇਆ 6 ਮਾਰਚ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ 6 ਮਾਰਚ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਚਾਹਵਾਨ ਸੰਗਤ 17 ਫਰਵਰੀ ਤੋਂ ਪਹਿਲਾਂ ਆਪਣੀ ਰਜਿਸਟਰੇਸ਼ਨ ਕਰਵਾ ਲਵੇ। ਹੋਰ ਜਾਣਕਾਰੀ ਲਈ ਸ੍ਰੀ ਸੋਢੀ ਨਾਲ 82645-42797 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਨਗਰ ਕੀਰਤਨ ਦੌਰਾਨ ਕਈ ਧਾਰਮਿਕ ਪ੍ਰਦਰਸ਼ਨਗੀਆਂ ਲੱਗਣੀਆਂ ਅਤੇ ਗੱਤਕਾ ਤੇ ਬੈਂਡ ਪਾਰਟੀਆਂ ਦੀ ਨਗਰ ਕੀਰਤਨ ਦੀ ਸੋਭਾ ਵਧਾਉਣਗੀਆਂ।