ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਾਰਚ
ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਸੂਬੇ ਦੇ ਲੋਕਾਂ ਨੂੰ ਗਰਾਮ ਸਭਾਵਾਂ ਦੇ ਇਜਲਾਸ ਵਿੱਚ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰੀ ਹੋਣ ਜਾ ਰਿਹਾ ਹੈ, ਜਦੋਂ ਸਾਰੇ ਪਿੰਡਾਂ ਵਿੱਚ ਇੱਕੋ ਦਿਨ ਗਰਾਮ ਸਭਾਵਾਂ ਦੇ ਇਜਲਾਸ ਹੋਣਗੇ। ਹਰੇਕ ਬਾਲਗ ਵਿਅਕਤੀ ਗਰਾਮ ਸਭਾ ਦਾ ਮੈਂਬਰ ਹੈ। ਜੇਕਰ ਸਮੁੱਚੇ ਲੋਕ ਗਰਾਮ ਸਭਾਵਾਂ ਵਿੱਚ ਸ਼ਮੂਲੀਅਤ ਕਰਦੇ ਹਨ ਤਾਂ ਲੋਕਾਂ ਨੂੰ ਆਪਣੇ ਹੱਕਾਂ ਤੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਨਹੀਂ ਮਿਲੇਗੀ, ਸਗੋਂ ਸਰਕਾਰੀ ਕੰਮਾਂ ’ਚ ਪਾਰਦਰਸ਼ਤਾ ਵੀ ਆਵੇਗੀ।