ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 9 ਅਕਤੂਬਰ
ਇਪਟਾ ਨੂੰ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਨ ਲਈ ਸਮਾਂ ਨਹੀਂ ਮਿਲ ਰਿਹਾ। ਇਪਟਾ ਦੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਅਤੇ ਜਨਰਲ ਸੱਕਤਰ ਇੰਦਰਜੀਤ ਰੂਪੋਵਾਲੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਈ-ਮੇਲ ਦੇ ਉੱਤਰ ਵਿੱਚ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦੇਣ ਦੀ ਥਾਂ ਪੋਰਟਲ ਉੱਤੇ ਸ਼ਿਕਾਇਤ ਦਰਜ ਕਰਨ ਲਈ ਕਹਿ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਹਥਿਆਰਾਂ ਤੇ ਗੈਂਗਸਟਰਾਂ ਬਾਰੇ ਗੀਤਾਂ ਉੱਪਰ ਸਖ਼ਤੀ ਲਈ ਕਹਿਣਾ ਸ਼ਲਾਘਾਯੋਗ ਹੈ ਪਰ ਇਸ ਦੇ ਨਾਲ ਹੀ ਨਸ਼ਿਆਂ ਤੇ ਅਸ਼ਲੀਲਤਾ ਉਤਸ਼ਾਹਿਤ ਕਰਦੇ ਗੀਤਾਂ ਉਪਰ ਵੀ ਸਖ਼ਤੀ ਦੀ ਜ਼ਰੂਰਤ ਹੈ।