ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵੱਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀਏਸੀ ਦਾ ਮੈਂਬਰ ਹੈ। ਉਹ ਪਾਰਟੀ ਵੱਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ । -ਟਨਸ