ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਯਤਨਾਂ ਸਦਕਾ ਲਾਲ ਕਿਲਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਜਰਨੈਲ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ 26 ਜਨਵਰੀ ਦੀ ਘਟਨਾ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐੱਫਆਰਆਈ ਤਹਿਤ ਇਕਬਾਲ ਸਿੰਘ ਨੂੰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਹ ਮੂਲ ਰੂਪ ਵਿੱਚ ਲੁਧਿਆਣਾ ਦਾ ਰਹਿਣ ਵਾਲਾ ਹੈ। ਆਗੂ ਨੇ ਦੱਸਿਆ ਕਿ ਅਦਾਲਤ ਨੇ ਇਕਬਾਲ ਸਿੰਘ ਦੀ ਜ਼ਮਾਨਤ ਮਨਜ਼ੂਰ ਲਈ ਹੈ ਤੇ ਹੁਣ ਉਹ ਭਲਕੇ ਜੇਲ੍ਹ ਵਿੱਚੋਂ ਰਿਹਾਅ ਹੋ ਜਾਣਗੇ। ਸ੍ਰੀ ਸਿਰਸਾ ਨੇ ਦੱਸਿਆ ਕਿ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ’ਤੇ ਭਲਕੇ ਅਦਾਲਤ ਵਿਚ ਸੁਣਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿੱਚ ਬੰਦ ਬਾਕੀ ਨੌਜਵਾਨਾਂ ਦੀ ਰਿਹਾਈ ਵੀ ਜਲਦੀ ਹੋ ਜਾਵੇਗੀ।