ਚੰਡੀਗੜ੍ਹ: ਚੋਣ ਕਮਿਸ਼ਨ ਨੇ 1993 ਬੈਚ ਦੇ ਪੁਲੀਸ ਅਧਿਕਾਰੀ ਈਸ਼ਵਰ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਨੋਡਲ ਅਫ਼ਸਰ ਵਜੋਂ ਤਾਇਨਾਤ ਕੀਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਈਸ਼ਵਰ ਸਿੰਘ ਇਸ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ। ਚੋਣ ਕਮਿਸ਼ਨ ਨੇ ਸ਼ਸ਼ੀ ਪ੍ਰਭਾ ਦਿਵੇਦੀ ਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਹੈ। -ਟ੍ਰਿਬਿਊਨ ਨਿਊਜ਼ ਸਰਵਿਸ