ਪੱਤਰ ਪ੍ਰੇਰਕ
ਅਟਾਰੀ, 6 ਜੂਨ
ਇਜ਼ਰਾਈਲ ਦੇ ਰਾਜਦੂਤ ਵਾਨੀਵ ਮਿਉਰਮੈਨ ਨੇ ਸਾਥੀਆਂ ਸਮੇਤ ਅੱਜ ਭਾਰਤ-ਪਾਕਿਸਤਾਨ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਵਿਚਕਾਰ ਅਟਾਰੀ ਸਰਹੱਦ ਵਿੱਚ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ। ਇਸ ਮੌਕੇ ਉਨ੍ਹਾਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਟਾਰੀ ਸਰਹੱਦ ’ਤੇ ਸੀਮਾ ਸੁਰੱਖਿਆ ਬਲ ਦਾ ਅਜਾਇਬਘਰ, ਸਟੇਡੀਅਮ, ਬਾਰਡਰ ਪਿੱਲਰ ਵੇਖਿਆ ਅਤੇ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ। ਇਸ ਮੌਕੇ ਅਰੁਣ ਮਾਹਲ ਪ੍ਰੋਟੋਕੋਲ ਅਫ਼ਸਰ ਤੇ ਅੰਮ੍ਰਿਤਸਰ ਦਿਹਾਤੀ ਦੇ ਪੁਲੀਸ ਅਧਿਕਾਰੀ ਹਾਜ਼ਰ ਸਨ।