ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਪੰਜਾਬ ਪੁਲੀਸ ਨੇ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਦੇ ਮਾਮਲਿਆਂ ਦੀ ਵਧ ਰਹੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਟੌਲ-ਫ੍ਰੀ ਹੈਲਪਲਾਈਨ ਨੰਬਰ ‘1930’ ਜਾਰੀ ਕੀਤਾ ਹੈ। ਕੌਮੀ ਹੈਲਪਲਾਈਨ ਨੰਬਰ ‘1930’ ਦੇ ਇਸ ਨਵੇਂ ਛੋਟੇ ਐਡੀਸ਼ਨ ਨੇ ਮੌਜੂਦਾ ਹੈਲਪਲਾਈਨ ਨੰਬਰ ‘155260’ ਦੀ ਥਾਂ ਲੈ ਲਈ ਹੈ, ਜੋ ਸ਼ੁਰੂਆਤੀ ਤੌਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਾਜੈਕਟ ਸਿਟੀਜ਼ਨ ਫਾਇਨਾਂਸ਼ੀਅਲ ਸਾਈਬਰ ਫਰਾਡ ਰਿਪੋਰਟਿੰਗ ਐਂਡ ਮੈਨੇਜਮੈਂਟ ਸਿਸਟਮ ਤਹਿਤ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤ ਨਾਗਰਿਕਾਂ ਦਾ ਵਿੱਤੀ ਨੁਕਸਾਨ ਰੋਕਣ ਲਈ ਸ਼ੁਰੂ ਕੀਤਾ ਗਿਆ ਸੀ। ਡੀਜੀਪੀ ਵੀ.ਕੇ. ਭਾਵਰਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਸਿਰਫ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਇੱਕ ਹੀ ਹੌਟਲਾਈਨ ’ਤੇ ਉਪਲੱਬਧ ਹੁੰਦੀ ਸੀ, ਜਿਸ ਨੂੰ ਹੁਣ ਅਪਗ੍ਰੇਡ ਕੀਤਾ ਗਿਆ ਹੈ।