ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਭੜਕਾਊ ਪ੍ਰਚਾਰ ਤੋਂ ਚੌਕਸ ਰਹਿਣਾ ਜ਼ਰੂਰੀ: ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਕੀਤੇ ਜਾ ਰਹੇ ਫ਼ਿਰਕੂ ਤੇ ਭੜਕਾਊ ਪ੍ਰਚਾਰ ਤੋਂ ਚੌਕਸ ਹੋਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਕੀਤੇ ਜਾ ਰਹੇ ਫ਼ਿਰਕੂ ਤੇ ਭੜਕਾਊ ਪ੍ਰਚਾਰ ਤੋਂ ਚੌਕਸ ਹੋਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬੱਚੇ ਦੇ ਕਤਲ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦੇ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀ ਦੇ ਗ਼ੁਨਾਹ ਨੂੰ ਉਸ ਦੇ ਸਮੁੱਚੇ ਭਾਈਚਾਰੇ ਨਾਲ ਜੋੜ ਕੇ ਨਫ਼ਰਤ ਵਾਲੀ ਭਾਵਨਾ ਨਾਲ ਨਹੀਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਦੇ ਸਮੂਹ ਇਨਸਾਫ਼ਪਸੰਦ ਤੇ ਜਮਹੂਰੀ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਨ੍ਹਾਂ ਭੜਕਾਊ ਚਾਲਾਂ ਤੋਂ ਸਮੂਹ ਲੋਕਾਂ ਨੂੰ ਚੌਕਸ ਕਰਨ।
Advertisement
Advertisement