ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲਾਂ ’ਤੇ ਦਬਾਅ ਪਾਉਣਾ ਗ਼ਲਤ ਕਰਾਰ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ’ਤੇ ਦਬਾਅ ਬਣਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਨੂੰ ਵਕੀਲ ਦਾ ਸਾਥ ਲੈਣ...
Advertisement

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ’ਤੇ ਦਬਾਅ ਬਣਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਨੂੰ ਵਕੀਲ ਦਾ ਸਾਥ ਲੈਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਘੁੰਮਣ ਭਰਾਵਾਂ ’ਤੇ ਦਬਾਅ ਬਣਾਉਣ ਵਾਲੀ ਕਾਰਵਾਈ ਸਰਕਾਰੀ ਨੀਤੀ ਦਾ ਹਿੱਸਾ ਜਾਪਦੀ ਹੈ, ਜੋ ਨਿਆਂਪੂਰਨ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਉੱਤੇ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ, ਅਦਾਲਤ ਦੇ ਆਦੇਸ਼ਾਂ ਦੇ ਬਾਵਜੂਦ ਸ਼ੁਰੂਆਤ ’ਚ ਉਸ ਦੀ ਮੈਡੀਕਲ ਜਾਂਚ ਨਹੀਂ ਕਰਵਾਈ ਜਾ ਰਹੀ ਸੀ। ਇਸ ਵਿਰੁੱਧ ਸਿੱਖਾਂ ਨੇ ਸਖ਼ਤ ਰੋਸ ਪ੍ਰਗਟਾਇਆ। ਕੁਝ ਸਿੱਖ ਜਥੇਬੰਦੀਆਂ ਨੂੰ ਜੇਲ੍ਹ ਤੇ ਪੁਲੀਸ ਪ੍ਰਸ਼ਾਸਨ ਵਿਰੁੱਧ ਧਰਨਾ ਵੀ ਦੇਣਾ ਪਿਆ। ਅਜਿਹੀ ਹਾਲਤ ’ਚ ਵਕੀਲ ਘੁੰਮਣ ਭਰਾਵਾਂ ਨੇ ਮੀਡੀਆ ਰਾਹੀਂ ਸੰਦੀਪ ’ਤੇ ਕੀਤੇ ਤਸ਼ੱਦਦ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਜਿਸ ਵਿੱਚ ਕੁਝ ਵੀ ਗ਼ਲਤ ਨਹੀਂ। ਉਨ੍ਹਾਂ ਕਿਹਾ ਕਿ ਜੇ ਇਹ ਜਾਣਕਾਰੀ ਜਨਤਕ ਨਾ ਹੁੰਦੀ ਤਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਰੀ ਰਹਿਣੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਜ਼ਰਬੰਦ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਕਰੇ। ਜਥੇਦਾਰ ਨੇ ਕਿਹਾ ਕਿ ਘੁੰਮਣ ਭਰਾ ਡਟ ਕੇ ਕੇਸ ਲੜਨ ਅਤੇ ਸਮੁੱਚੀ ਸਿੱਖ ਕੌਮ ਅਤੇ ਅਕਾਲ ਤਖ਼ਤ ਉਨ੍ਹਾਂ ਨਾਲ ਖੜ੍ਹਾ ਹੈ। ਉਨ੍ਹਾਂ ਨੇ ਬੀਤੇ ਦਿਨੀਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਗੁਰਸਿੱਖ ਵਕੀਲ ਐਡਵੋਕੇਟ ਸਿਮਰਜੀਤ ਸਿੰਘ ਉੱਤੇ ਕੁਝ ਵਕੀਲਾਂ ਵੱਲੋਂ ਕੀਤੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲੀਸ ਵੱਲੋਂ ਇਸ ਮਾਮਲੇ ’ਚ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

Advertisement
Advertisement
Show comments