ਚੰਡੀਗੜ੍ਹ, 12 ਜਨਵਰੀ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੰਦਗੀ ਖਤਰੇ ਵਿਚ ਪਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੀ ਕਿਸਾਨਾਂ ਨੂੰ ਫਿਰੋਜ਼ਪੁਰ ਜਾ ਰਹੇ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕਣ ਲਈ ਕਿਹਾ ਸੀ। ਹਰਿਆਣਾ ਸਰਕਾਰ ਵੱਲੋਂ ਜਾਰੀ ਇਕ ਬਿਆਨ ਵਿਚ ਖੱਟਰ ਨੇ ਕਿਹਾ ਕਿ ਪੰਜਾਬੀ ਸੀਆਈਡੀ ਨੇ ਵੀ ਚਿਤਾਵਨੀ ਦਿੱਤੀ ਸੀ ਕਿ ਖ਼ਰਾਬ ਮੌਸਮ ਦੇ ਮੱਦੇਨਜ਼ਰ ਇਕ ਬਦਲਵਾਂ ਰੂਟ ਦੀ ਤਿਆਰ ਰੱਖਣਾ ਚਾਹੀਦਾ ਹੈ। ਉਹ ਇਕ ਨਿੱਜੀ ਟੀਵੀ ਨਿਊਜ਼ ਚੈਨਲ ਵੱਲੋਂ ਕੀਤੇ ਗਏ ਸਟਿੰਗ ਅਪ੍ਰੇਸ਼ਨ ਦੇ ਸਬੰਧ ਵਿਚ ਬੋਲ ਰਹੇ ਸਨ। ਇਸ ਸਟਿੰਗ ਅਪ੍ਰੇਸ਼ਨ ਦੌਰਾਨ ਪੰਜਾਬ ਦੇ ਸਬੰਧਤ ਥਾਣੇ ਦਾ ਮੁਖੀ ਇਹ ਬੋਲ ਰਿਹਾ ਹੈ, ‘‘ਉਸ ਨੂੰ ਭੀੜ ਅਤੇ ਸੜਕ ਜਾਮ ਕਰਨ ਲਈ ਕਿਹਾ ਗਿਆ ਸੀ ਅਤੇ ਉਸ ਨੇ ਉਹੀ ਕੀਤਾ।’’ -ਪੀਟੀਆਈ