ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਫਰਵਰੀ
ਪੰਜਾਬ ’ਚ ਚੋਣ ਜ਼ਾਬਤੇ ਦੌਰਾਨ 9 ਫਰਵਰੀ ਤੱਕ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 25.79 ਕਰੋੜ ਰੁਪਏ ਦੀ 45.06 ਲੱਖ ਲਿਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 315 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 26.59 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਰੇ ਹੀ 3049 ਗ਼ੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਤੇ ਸੂਬੇ ਭਰ ਵਿੱਚ 23,320 ਨਾਕੇ ਲਗਾਏ ਗਏ ਹਨ। ਸੂਬੇ ਵਿੱਚ 118 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।