ਜਗਦੀਸ਼ ਸਿੰਘ ਝੀਂਡਾ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 29 ਜੂਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਝੀਂਡਾ ਨੇ ਦੱਸਿਆ ਕਿ ਉਨ੍ਹਾਂ ਨੇ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਸਿਰਪਾਓ ਦੀ ਵਰਤੋਂ ਵਿੱਚ ਸੁਧਾਰ ਲਿਆਉਣ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਜੂਨ
Advertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ੍ਰੀ ਝੀਂਡਾ ਨੇ ਦੱਸਿਆ ਕਿ ਉਨ੍ਹਾਂ ਨੇ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਸਿਰਪਾਓ ਦੀ ਵਰਤੋਂ ਵਿੱਚ ਸੁਧਾਰ ਲਿਆਉਣ ਲਈ ਨਵੀਂ ਨੀਤੀ ਸ਼ੁਰੂ ਕੀਤੀ ਹੈ, ਜਿਸ ਤਹਿਤ ਸਿਰਪਾਓ ਹੁਣ ਹਰ ਇੱਕ ਵਿਅਕਤੀ ਨੂੰ ਨਹੀਂ ਦਿੱਤਾ ਜਾਵੇਗਾ। ਸਿਰੋਪਾਓ ਸਿਰਫ ਉਸ ਵਿਅਕਤੀ ਨੂੰ ਹੀ ਦਿੱਤਾ ਜਾਵੇਗਾ, ਜੋ ਇਸਦਾ ਹੱਕਦਾਰ ਹੈ। ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਸੇਵਾ ਮੁਕਤੀ ਦੇ ਸੇਵਾ ਨਿਯਮ ਬਣਾਉਣ ਬਾਰੇ ਬਣਾਈ ਗਈ ਕਮੇਟੀ ਵਿੱਚ ਹਰਿਆਣਾ ਕਮੇਟੀ ਨੂੰ ਪ੍ਰਤੀਨਿਧਤਾ ਨਾ ਦੇਣ ਬਾਰੇ ਸ੍ਰੀ ਝੀਂਡਾ ਨੇ ਆਖਿਆ ਕਿ ਉਹ ਇਸ ਕਮੇਟੀ ਨੂੰ ਮਾਨਤਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿੱਚ ਸਮੂਹ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਸ਼ਾਮਲ ਹੋਣੇ ਚਾਹੀਦੇ ਹਨ।
Advertisement