ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁਕਾਬਲੇ ’ਚ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਗ੍ਰਿਫ਼ਤਾਰ

ਇਥੋਂ ਦੇ ਡੀ ਐੱਸ ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗਰੋਹ ਦੇ ਮੈਂਬਰ ਨੇ ਹਥਿਆਰਾਂ ਦੀ ਬਰਾਮਦਗੀ ਮੌਕੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਪੁਲੀਸ ਵੱਲੋਂ ਜਵਾਬੀ ਕਾਰਵਾਈ ’ਚ ਮੁਲਜ਼ਮ ਜ਼ਖ਼ਮੀ ਹੋ ਗਿਆ। ਡੀ ਐੱਸ ਪੀ ਅਨੁਸਾਰ ਅੱਜ...
ਘਟਨਾ ਸਥਾਨ ਦੀ ਜਾਂਚ ਕਰਦੀ ਹੋਈ ਪੁਲੀਸ। -ਫੋਟੋ: ਸੱਖੋਵਾਲੀਆ
Advertisement

ਇਥੋਂ ਦੇ ਡੀ ਐੱਸ ਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗਰੋਹ ਦੇ ਮੈਂਬਰ ਨੇ ਹਥਿਆਰਾਂ ਦੀ ਬਰਾਮਦਗੀ ਮੌਕੇ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਪੁਲੀਸ ਵੱਲੋਂ ਜਵਾਬੀ ਕਾਰਵਾਈ ’ਚ ਮੁਲਜ਼ਮ ਜ਼ਖ਼ਮੀ ਹੋ ਗਿਆ। ਡੀ ਐੱਸ ਪੀ ਅਨੁਸਾਰ ਅੱਜ ਸਵੇਰ ਨੂੰ ਜਦੋਂ ਮਲਕੀਤ ਸਿੰਘ ਉਰਫ ਬੱਗੂ ਨੂੰ ਗ੍ਰਿਫਤਾਰ ਕਰਕੇ ਉਸ ਦੀ ਨਿਸ਼ਾਨਦੇਹੀ ’ਤੇ ਕਲੇਰ ਕਲਾਂ ਨਹਿਰ ਦੇ ਕੰਡੇ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਗਿਆ ਤਾਂ ਮਲਕੀਤ ਬੱਗੂ ਨੇ ਦੱਬੇ ਹੋਏ ਪਿਸਤੌਲ ਨੂੰ ਕੱਢ ਕੇ ਦੋ ਫਾਇਰ ਪੁਲੀਸ ਪਾਰਟੀ ’ਤੇ ਕਰ ਦਿੱਤੇ, ਜਿਸ ਦੇ ਜਵਾਬ ’ਚ ਐੱਸ ਐੱਚ ਓ ਸੇਖਵਾਂ ਸਬ ਇੰਸਪੈਕਟਰ ਰਜਵੰਤ ਕੌਰ ਦੇ ਗਨਮੈਨ ਨੇ ਜਵਾਬੀ ਫਾਇਰਿੰਗ ਕੀਤੀ, ਜਿਸ ਨਾਲ ਇੱਕ ਗੋਲੀ ਮਲਕੀਤ ਬੱਗੂ ਦੀ ਲੱਤ ’ਚ ਲੱਗੀ ਹੈ ਅਤੇ ਉਹ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਥਾਣਾ ਸੇਖਵਾਂ ਪੁਲੀਸ ਨੇ ਵਿਜੇ ਮਸੀਹ ਸਤਕੋਹਾ ਨੂੰ ਪਿਸਤੌਲ ਅਤੇ ਤਿੰਨ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਸੀ। ਮੁਲਜ਼ਮ ਤੋਂ ਸਖ਼ਤੀ ਨਾਲ ਕੀਤੀ ਪੁੱਛ ਪੜਤਾਲ ਦੌਰਾਨ ਇਹ ਮੰਨਿਆ ਕਿ ਉਹ ਜੱਗੂ ਭਗਵਾਨਪੁਰੀਆ ਗਰੁੱਪ ਦੇ ਮੈਂਬਰ ਅੰਮ੍ਰਿਤ ਦਾਲਮ ਦੇ ਸਾਥੀ ਮਲਕੀਤ ਸਿੰਘ ਉਰਫ ਬੱਗੂ ਵਾਸੀ ਨਾਹਰਪੁਰ ਖੱਦਰ ਦੇ ਇਸ਼ਾਰੇ ’ਤੇ ਕੰਮ ਕਰਦਾ ਹੈ।

Advertisement
Advertisement
Show comments