ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਗਮੰਦਰ ਸਿੰਘ ਨਿਭਾਏਗਾ ਪੰਜਾਬ ਵਿਧਾਨ ਸਭਾ ਦੇ ਵਿਦਿਆਰਥੀ ਸੈਸ਼ਨ `ਚ ਸਪੀਕਰ ਦੀ ਭੂਮਿਕਾ

ਵਿਧਾਨ ਸਭਾ ਹਲਕਾ ਜੈਤੋ ਦੇ ਸਰਕਾਰੀ ਸਕੂਲ ਆਫ ਐਮੀਨੈਂਸ ਦਾ ਜਗਮੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਵਿਦਿਆਰਥੀ ਵਿਸ਼ੇਸ਼ ਸੈਸ਼ਨ ਦੇ ਸਪੀਕਰ ਦੀ ਭੂਮਿਕਾ ਨਿਭਾਏਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ...
Advertisement

ਵਿਧਾਨ ਸਭਾ ਹਲਕਾ ਜੈਤੋ ਦੇ ਸਰਕਾਰੀ ਸਕੂਲ ਆਫ ਐਮੀਨੈਂਸ ਦਾ ਜਗਮੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਵਿਦਿਆਰਥੀ ਵਿਸ਼ੇਸ਼ ਸੈਸ਼ਨ ਦੇ ਸਪੀਕਰ ਦੀ ਭੂਮਿਕਾ ਨਿਭਾਏਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਜਗਮੰਦਰ ਨੂੰ ਮਿਲ ਕੇ ਕੁਝ ਜ਼ਰੂਰੀ ਨੁਕਤੇ ਸਮਝਾ ਦਿੱਤੇ ਹਨ ਜੋ ਸਪੀਕਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਘੁਗਿਆਨਾ ਦਾ ਅਮਨਦੀਪ ਸਿੰਘ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਭੂਮਿਕਾ ਨਿਭਾਏਗਾ ਜਦੋਂਕਿ ਜੰਡ ਸਾਹਿਬ ਦਾ ਗੁਰਸਾਹਿਬ ਸਿੰਘ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਜੋਂ ਵਿਧਾਨ ਸਭਾ ਸੈਸ਼ਨ ਵਿੱਚ ਬੈਠੇਗਾ। ਪੰਜਾਬ ਸਰਕਾਰ ਵੱਲੋਂ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਦਿਨ ਲਈ ਸਪੈਸ਼ਲ ਵਿਦਿਆਰਥੀ ਸੈਸ਼ਨ ਬੁਲਾਇਆ ਗਿਆ ਹੈ। ਇਹ ਸੈਸ਼ਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣ ਕੇ ਆਏ ਵਿਦਿਆਰਥੀ ਚਲਾਉਣਗੇ। ਜਗਮੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਵਿੱਚ ਰਾਜਨੀਤਕ ਜਾਗਰੂਕਤਾ ਪੈਦਾ ਕਰਨ ਲਈ ਸੰਵਿਧਾਨ ਦਿਵਸ ਦੇ ਮੌਕੇ ’ਤੇ ਇੱਕ ਦਿਨ ਲਈ ਵਿਧਾਨ ਸਭਾ ਦਾ ਸੈਸ਼ਨ ਵਿਦਿਆਰਥੀਆਂ ਦੁਆਰਾ ਚਲਾਉਣ ਦਾ ਫ਼ੈਸਲਾ ਕੀਤਾ ਹੈ ਜੋ ਚੰਗਾ ਉਦਮ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਦਾ ਮੌਕਾ ਵੀ ਮਿਲੇਗਾ। ਜਗਮੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਮਾਣ ਮਹਿਸੂਸ ਕਰ ਰਿਹਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਬਤੌਰ ਵਿਧਾਇਕ ਵਜੋਂ ਭੂਮਿਕਾ ਨਿਭਾਉਣ ਜਾ ਰਿਹਾ ਹੈ ਅਤੇ ਸਪੀਕਰ ਦੀ ਕੁਰਸੀ `ਤੇ ਬਿਰਾਜਮਾਨ ਹੋਵੇਗਾ। ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਚੁਣੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਜਦੋਂ ਕੋਈ ਰਾਜ ਸਰਕਾਰ ਇਹ ਸੰਕਲਪ ਲੈਂਦੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ਼ ਪੜ੍ਹਾਉਣਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਉਣਗੇ, ਤਾਂ ਸਿੱਖਿਆ ਸਿਰਫ਼ ਪਾਠ-ਪੁਸਤਕ ਦਾ ਇੱਕ ਅਧਿਆਇ ਨਹੀਂ ਰਹਿ ਜਾਂਦੀ ਸਗੋਂ ਇੱਕ ਇਨਕਲਾਬ ਬਣ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ-ਕਾਲਜਾਂ ਤੋਂ ਚੁਣੇ ਵਿਦਿਆਰਥੀ ਮੁੱਖ ਮੰਤਰੀ, ਸਪੀਕਰ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੀਆਂ ਭੂਮਿਕਾਵਾਂ ਨਿਭਾਉਣਗੇ।

Advertisement
Advertisement
Show comments