ਜੇਲ੍ਹ ਮੰਤਰੀ ਨੇ ਤਿੰਨ ਨਵੇਂ ਮੁਲਾਜ਼ਮਾਂ ਨੂੂੰ ਨਿਯੁਕਤੀ ਪੱਤਰ ਸੌਂਪੇ
ਜੇਲ੍ਹ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ’ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਵਾਰਡਰ ਰੈਂਕ ਅਤੇ 1 ਗਰੁੱਪ ਡੀ ਕਰਮਚਾਰੀ ਸ਼ਾਮਲ ਹਨ, ਜੋ ਤਰਸ ਦੇ ਆਧਾਰ ’ਤੇ...
Advertisement
ਜੇਲ੍ਹ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ’ਚ ਭਰਤੀ ਕੀਤੇ ਤਿੰਨ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਵਾਰਡਰ ਰੈਂਕ ਅਤੇ 1 ਗਰੁੱਪ ਡੀ ਕਰਮਚਾਰੀ ਸ਼ਾਮਲ ਹਨ, ਜੋ ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਏ ਹਨ। ਇਹ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਵਧੀਆ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗੀ। ਇਹ ਨਿਯੁਕਤੀਆਂ ਜੇਲ੍ਹ ਵਿਭਾਗ ਵੱਲੋਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਟਾਫ਼ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਚੱਲ ਰਹੀ ਪਹਿਲਕਦਮੀ ਦੇ ਹਿੱਸੇ ਵਜੋਂ ਕੀਤੀਆਂ ਗਈਆਂ ਹਨ। ਜੇਲ੍ਹ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ’ਤੇ ਚਾਨਣਾ ਪਾਇਆ। ਇਸ ਮੌਕੇ ਆਈਜੀ ਜੇਲ੍ਹਾਂ ਰੂਪ ਕੁਮਾਰ ਅਰੋੜਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ।
Advertisement
Advertisement
×