ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 16 ਨਵੰਬਰ
ਸਾਲ 2014 ਵਿੱਚ ਜੈਤੋ ਸ਼ਹਿਰ ਦੇ ਬਾਹਰ-ਵਾਰ ਗੋਲੀਆਂ ਮਾਰ ਕੇ ਚਾਚੇ-ਭਤੀਜੇ ਨੂੰ ਕਤਲ ਕਰਨ ਦੇ ਮਾਮਲੇ ਵਿੱਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਨੇ ਦੋ ਵਿਅਕਤੀਆਂ ਨੂੰ ਉਮਰ ਕੈਦ ਅਤੇ ਜੁਰਮਾਨੇ ਦਾ ਹੁਕਮ ਸੁਣਾਇਆ ਹੈ। ਇਸ ਮਾਮਲੇ ਵਿੱਚ ਨਾਮਜ਼ਦ 10 ਹੋਰ ਮੁਲਜ਼ਮਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਕਤਲ ਕਾਂਡ ਵਿੱਚ ਗੈਂਗਸਟਰ ਦਵਿੰਦਰ ਬੰਬੀਹਾ ਅਤੇ ਜੰਮੀ ਡੌਨ ਦਾ ਨਾਂ ਵੀ ਸ਼ਾਮਲ ਸੀ ਪਰ ਚੱਲਦੇ ਮੁਕੱਦਮੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਸੀ। ਜੈਤੋ ਪੁਲੀਸ ਨੇ 30 ਮਾਰਚ 2014 ਨੂੰ ਸੋਹਨ ਸਿੰਘ ਵਾਸੀ ਸੇਵੇਵਾਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕੀਤਾ ਸੀ। ਅਦਾਲਤ ਨੇ ਸੱਤ ਸਾਲ ਦੀ ਲੰਮੀ ਸੁਣਵਾਈ ਮਗਰੋਂ ਮੁਲਜ਼ਮ ਗਿੰਦਰਜੀਤ ਸਿੰਘ ਅਤੇ ਗੁਰਬਖਸ਼ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਅਤੇ 40-40 ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਹੈ।