DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sunil Jakhar ਵੱਲੋਂ ਮੁੱਖ ਚੋਣ ਅਧਿਕਾਰੀ ਨਾਲ ਮੁਲਾਕਾਤ

ਐੱਸ ਆਈ ਆਰ ਪ੍ਰਕਿਰਿਆ ਸਹੀ ਢੰਗ ਨਾਲ ਸਿਰੇ ਚਡ਼੍ਹਾਉਣ ਦੀ ਸ਼ਲਾਘਾ

  • fb
  • twitter
  • whatsapp
  • whatsapp
featured-img featured-img
ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨਾਲ ਮੁਲਾਕਾਤ ਕਰਦੇ ਹੋਏ ਸਾਬਕਾ ਪ੍ਰਧਾਨ ਸੁਨੀਲ ਜਾਖੜ।
Advertisement

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਬੁੱਧਵਾਰ ਨੂੰ ਸੂਬੇ ਦੀ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨਾਲ ਮੁਲਾਕਾਤ ਕਰ ਕੇ ਪੰਜਾਬ ਵਿੱਚ ਐੱਸ ਆਈ ਆਰ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਸਿਰੇ ਚਾੜ੍ਹਨ ਲਈ ਚੋਣ ਕਮਿਸ਼ਨ ਦੀ ਸ਼ਲਾਘਾ ਕੀਤੀ। ਇਸ ਦੌਰਾਨ ਜਾਖੜ ਨੇ ਕਿਹਾ ਕਿ ਐੱਸ ਆਈ ਆਰ ਪ੍ਰਕਿਰਿਆ ਲਈ ਪੰਜਾਬ ਵਿੱਚ ਸਿਆਸੀ ਪਾਰਟੀਆਂ ਨੇ ਮਿਲ ਕੇ 89 ਹਜ਼ਾਰ ਬੂਥ ਲੈਵਲ ਏਜੰਟ ਤਾਇਨਾਤ ਕੀਤੇ ਸਨ।

ਉਨ੍ਹਾਂ ਅਨੁਸਾਰ ਚੋਣ ਕਮਿਸ਼ਨ ਨੇ ਹਰ ਪੜਾਅ ’ਤੇ ਏਜੰਟਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਪ੍ਰਕਿਰਿਆ ਸਬੰਧੀ ਉਨ੍ਹਾਂ ਦੀ ਲਿਖਤੀ ਸਹਿਮਤੀ ਵੀ ਲਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪੂਰੀ ਪ੍ਰਕਿਰਿਆ ਦੌਰਾਨ ਪੰਜਾਬ ਵਿੱਚ ਇੱਕ ਵੀ ਵੋਟਰ ਸਾਹਮਣੇ ਆ ਕੇ ਇਹ ਨਹੀਂ ਕਹਿ ਸਕਿਆ ਕਿ ਉਸ ਦਾ ਨਾਂ ਵੋਟਰ ਸੂਚੀ ਵਿੱਚੋਂ ਗ਼ਲਤ ਤਰੀਕੇ ਨਾਲ ਕੱਟਿਆ ਗਿਆ ਹੈ। ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਆਗੂ ਐੱਸ ਆਈ ਆਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਹਨ। ਜਦੋਂ ਕਿ ‘ਆਪ’ ਨੇ 10 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਐੱਸ ਆਈ ਆਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ 12 ਅਕਤੂਬਰ ਨੂੰ ਦੋਵਾਂ ਪਾਰਟੀਆਂ ਦੇ ਨੁਮਾਇੰਦੇ ਮੁੱਖ ਚੋਣ ਅਫ਼ਸਰ ਦਾ ਧੰਨਵਾਦ ਕਰ ਕੇ ਆਏ ਸਨ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਅਤੇ ‘ਆਪ’ ਨੂੰ ਪੰਜਾਬ ਵਿੱਚ ਐੱਸ ਆਈ ਆਰ ਪ੍ਰਵਾਨ ਹੈ, ਪਰ ਦੇਸ਼ ਵਿੱਚ ਇਤਰਾਜ਼ ਕਿਉਂ ਹੈ?

Advertisement

Advertisement
Advertisement
×