DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਾਖੜ ਨੇ ਖੜਗੇ ਤੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ’ਤੇ ਸਵਾਲ ਚੁੱਕੇ

ਕਾਂਗਰਸ ’ਤੇ ਪੰਜਾਬ ’ਚ ਵਿਰੋਧੀ ਧਿਰ ਦੀ ਭੂਮਿਕਾ ਨਿਭਾੳੁਣ ’ਚ ਨਾਕਾਮ ਰਹਿਣ ਦੇ ਦੋਸ਼

  • fb
  • twitter
  • whatsapp
  • whatsapp
Advertisement

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਵਿੱਚ ਨਾਕਾਮ ਰਹੀ ਹੈ, ਜਿਸ ਨੇ ਚਾਰ ਸਾਲ ਨੌਂ ਮਹੀਨੇ ਕੁਝ ਨਹੀਂ ਕੀਤਾ ਹੈ। ਪਰ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ ਹੀ ਲੋਕਾਂ ਨੂੰ ਗੁਮਰਾਹ ਕਰਨ ਲੱਗ ਪਈ ਹੈ। ਕਾਂਗਰਸੀ ਆਗੂਆਂ ਦੇ ਨਾਮ ਨਸ਼ਾ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸਾਹਮਣੇ ਆਉਂਦੇ ਰਹੇ ਹਨ ਤਾਂ ਉਹ ਨਸ਼ੇ ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਨੂੰ ਕਿਵੇਂ ਖਤਮ ਕਰਨਗੇ। ਰਾਹੁਲ ਗਾਂਧੀ ਦੇ ਐੱਸ ਆਈ ਆਰ ਦੇ ਵਿਰੋਧ ਵਿੱਚ ਦੋ ਦਿਨ ਪਹਿਲਾਂ ਦਿੱਲੀ ਵਿਖੇ ਰੈਲੀ ਕੀਤੀ ਹੈ, ਜਦੋਂ ਕਿ ਪੰਜਾਬ ਵਿੱਚ ਕਾਂਗਰਸ ਨੇ ਐੱਸ ਆਈ ਆਰ ਦਾ ਵਿਰੋਧ ਨਹੀਂ ਕੀਤਾ। ਕਾਂਗਰਸ ਅੱਜ ਤੱਕ ਪੰਜਾਬ ਵਿੱਚ ਇੱਕ ਵੀ ਅਜਿਹਾ ਮਾਮਲਾ ਸਾਹਮਣੇ ਨਹੀਂ ਲਿਆ ਸਕੀ, ਜਿਸ ਵਿੱਚ ਕਿਸੇ ਯੋਗ ਵੋਟਰ ਦਾ ਨਾਂ ਗ਼ਲਤ ਢੰਗ ਨਾਲ ਸੂਚੀ ਵਿੱਚੋਂ ਹਟਾਇਆ ਗਿਆ ਹੋਵੇ। ਕਾਂਗਰਸ ਆਪਣੀਆਂ ਹਾਰਾਂ ਲਈ ਐੱਸ ਆਈ ਆਰ ਨੂੰ ਬਹਾਨਾ ਬਣਾ ਰਹੀ ਹੈ। ਪਾਰਟੀ ਆਪਣੀ ਹਾਰ ਲਈ ਕਦੇ ਐੱਸ ਆਈ ਆਰ ਨੂੰ ਤੇ ਕਦੇ ਈ ਵੀ ਐੱਮ ਨੂੰ ਜ਼ਿੰਮੇਵਾਰ ਠਹਿਰਾਉਂਦੀ ਹੈ ਪਰ ਪੰਜਾਬ ਦੇ ਲੋਕ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੀ ਕਾਂਗਰਸ ਦਾ ਸਫਾਇਆ ਯਕੀਨੀ ਤੌਰ ’ਤੇ ਕਰਨਗੇ।

Advertisement
Advertisement
×