Jalalabad Firing case: ਸ਼੍ਰੋਮਣੀ ਅਕਾਲੀ ਦਲ ਦਾ ਆਗੂ ਵਰਦੇਵ ਸਿੰਘ ਨੋਨੀ ਮਾਨ ਫ਼ਾਜ਼ਿਲਕਾ ਪੁਲੀਸ ਵੱਲੋਂ ਗ੍ਰਿਫ਼ਤਾਰ
ਜਲਾਲਾਬਾਦ ਪੁਲੀਸ ਨੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਉਰਫ਼ ਨੋਨੀ ਮਾਨ ਨੂੰ ਪਿਛਲੇ ਸਾਲ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਦੌਰਾਨ ਜਲਾਲਾਬਾਦ ਕਸਬੇ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਦੇ ਬਾਹਰ ਹੋਈ ਹਿੰਸਕ ਝੜਪ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ...
ਜਲਾਲਾਬਾਦ ਪੁਲੀਸ ਨੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਉਰਫ਼ ਨੋਨੀ ਮਾਨ ਨੂੰ ਪਿਛਲੇ ਸਾਲ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਦੌਰਾਨ ਜਲਾਲਾਬਾਦ ਕਸਬੇ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਦੇ ਬਾਹਰ ਹੋਈ ਹਿੰਸਕ ਝੜਪ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ।
ਜਲਾਲਾਬਾਦ ਸਿਟੀ ਪੁਲੀਸ ਸਟੇਸ਼ਨ ਦੇ ਐਸਐਚਓ ਅੰਗਰੇਜ ਕੁਮਾਰ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮਾਨ ਨੂੰ ਅੱਜ ਸਵੇਰੇ ਸੰਗਰੂਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਜਲਾਲਾਬਾਦ ਦੇ ਜੁਡੀਸ਼ੀਅਲ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ। ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਦੋ ਵਾਰ ਗੁਰੂ ਹਰ ਸਹਾਏ ਵਿਧਾਨ ਸਭਾ ਹਲਕੇ ਤੋਂ ਵਿਧਾਨ ਸਭਾ ਚੋਣ ਲੜੀ ਪਰ ਹਾਰ ਗਏ।
ਸੂਤਰਾਂ ਅਨੁਸਾਰ ਇਹ ਮਾਮਲਾ ਅਕਤੂਬਰ 2024 ਦਾ ਹੈ ਜਦੋਂ ਨਾਮਜ਼ਦਗੀ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਲੈ ਕੇ ਵਿਰੋਧੀ ਸਮੂਹਾਂ ਵਿਚਕਾਰ ਝੜਪ ਹੋਈ ਸੀ। ਵਿਰੋਧੀ ਧਿਰਾਂ ਨੇ ਮਾਨ ਭਰਾਵਾਂ, ਗੁਰਦੇਵ ਸਿੰਘ ਅਤੇ ਨਰਦੇਵ ਸਿੰਘ ਉਰਫ਼ ਬੌਬੀ ਮਾਨ ’ਤੇ ਝੜਪ ਦੌਰਾਨ ਗੋਲੀਬਾਰੀ ਕਰਨ ਦਾ ਦੋਸ਼ ਲਗਾਇਆ ਸੀ।
ਝੜਪ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਮਨਦੀਪ ਸਿੰਘ ਬਰਾੜ, ਜੋ ਪਿੰਡ ਮੁਹੰਮਦੇ ਵਾਲਾ ਤੋਂ ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਸਨ, ਦੀ ਛਾਤੀ ਵਿੱਚ ਗੋਲੀ ਲੱਗੀ।
ਜ਼ਿਕਰਯੋਗ ਹੈ ਕਿ ਨਰਦੇਵ ਸਿੰਘ ਮਾਨ, ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਫਿਰੋਜ਼ਪੁਰ ਹਲਕੇ ਤੋਂ ਸੰਸਦੀ ਚੋਣ ਲੜੀ ਤੇ ਹਾਰ ਗਏ, ਨੂੰ ਫਾਜ਼ਿਲਕਾ ਪੁਲੀਸ ਨੇ ਇਸ ਸਾਲ 11 ਸਤੰਬਰ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਤਿੰਨ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ, ਸਵਰਗੀ ਜ਼ੋਰਾ ਸਿੰਘ ਮਾਨ ਦੇ ਪੁੱਤਰ, ਮਾਨ ਭਰਾਵਾਂ ਅਤੇ ਕੁਝ ਅਣਪਛਾਤੇ ਵਿਅਕਤੀਆਂ ’ਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

