ਪਾਲ ਸਿੰਘ ਨੌਲੀ
ਜਲੰਧਰ, 11 ਨਵੰਬਰ
ਜਲੰਧਰ ਦੇ ਥਾਣਾ ਮਕਸੂਦਾਂ ਦੇ ਅਧੀਨ ਪਿੰਡ ਸੰਗਲ ਸੋਹਲ ’ਚ ਸਥਿਤ ਏਆਰਬੀ ਕੈਮੀਕਲ ਦੀ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੇ ਅਧਿਕਾਰੀ ਗੱਡੀਆਂ ਲੈ ਕੇ ਮੌਕੇ ’ਤੇ ਪਹੁੰਚ ਚੁੱਕੇ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।