ਪਾਲ ਸਿੰਘ ਨੌਲੀ
ਜਲੰਧਰ, 10 ਮਾਰਚ
ਇਸ ਜ਼ਿਲ੍ਹੇ ਦੇ ਪਿੰਡ ਅਲੀ ਚੱਕ ਤੋਂ ਸਹਿਝੰਗੀ ਨੂੰ ਜਾਂਦੀ ਸੜਕ ‘ਤੇ ਅੱਜ ਸਵੇਰ ਗੱਡੀ ਨੂੰ ਰਸਤਾ ਨਾ ਦੇਣ ਤੋਂ ਪੈਦਾ ਹੋਏ ਵਿਵਾਦ ‘ਚ ਗੋਲ਼ੀ ਚੱਲਣ ਨਾਲ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਪਿੰਡ ਅਲੀ ਚੱਕ ਦੇ ਸਰਪੰਚ ਮੋਤਾ ਸਿੰਘ ਨੇ ਦੱਸਿਆ ਕਿ ਉਸ ਦੇ ਪਿੰਡ ਦਾ ਨੌਜਵਾਨ ਮਨਿੰਦਰ ਸਿੰਘ ਬੌਬੀ ਆਪਣੀ ਗੱਡੀ ਵਿੱਚ ਪਿੰਡ ਤੋਂ ਸਹਿਝੰਗੀ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਪਿੰਡ ਦੇ ਹੀ ਰਹਿਣ ਵਾਲੇ ਹਰਪ੍ਰੀਤ ਸਿੰਘ ਨਾਲ ਉਸ ਦਾ ਗੱਡੀ ਨੂੰ ਸਾਈਡ ਨਾ ਦੇਣ ਨੂੰ ਲੈ ਕੇ ਵਿਵਾਦ ਹੋ ਗਿਆ। ਝਗੜੇ ਵਿਚ ਮਨਿੰਦਰ ਸਿੰਘ ਬੌਬੀ ਨੇ ਹਰਪ੍ਰੀਤ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।ਦੋ ਗੋਲ਼ੀਆਂ ਲੱਗਣ ਨਾਲ ਹਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਪੀੜਤ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਲਾਂਬੜਾ ਮੁਖੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਗੋਲੀ ਚਲਾਉਣ ਤੋਂ ਬਾਅਦ ਮਨਿੰਦਰ ਸਿੰਘ ਬੌਬੀ ਮੌਕੇ ਤੋਂ ਫ਼ਰਾਰ ਹੋ ਗਿਆ।