ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜਲੰਧਰ: ਫੈਕਟਰੀ ਵਿੱਚ ਅਮੋਨੀਆ ਗੈਸ ਲੀਕ

30 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ; ਬਚਾਅ ਕਾਰਜ ਜਾਰੀ
ਲੋਕਾਂ ਨੂੰ ਛੱਤ ਤੋਂ ਉਤਾਰਦੇ ਹੋਏ ਫਾਇਰ ਵਿਭਾਗ ਦੇ ਕਾਮੇ।
Advertisement

ਇਥੇ ਗੈਸ ਸਰਜੀਕਲ ਕੰਪਲੈਕਸ ਵਿੱਚ ਸਥਿਤ ਮੈਟਰੋ ਮਿਲਕ ਪ੍ਰੋਡਕਟਸ ਕੰਪਨੀ ਵਿੱਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਇਸ ਸਬੰਧੀ ਪੁਲੀਸ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਖਾਲੀ ਕਰਵਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਥਾਂ ’ਤੇ ਜਾਣ ਦੀ ਅਪੀਲ ਕੀਤੀ। ਫੈਕਟਰੀ ਵਿੱਚ 8 ਮਹੀਨਿਆਂ ਤੋਂ ਕੰਮ ਕਰ ਰਹੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਲਗਪਗ 4 ਵਜੇ ਪਤਾ ਲੱਗਿਆ ਕਿ ਗੈਸ ਲੀਕ ਹੋ ਰਹੀ ਹੈ। ਫੈਕਟਰੀ ਵਿੱਚ ਲਗਪਗ 40 ਵਿਅਕਤੀ ਸਨ। ਉਨ੍ਹਾਂ ਨੂੰ ਪਿਛਲੇ ਪਾਸੇ ਤੋਂ ਬਾਹਰ ਕੱਢਿਆ ਗਿਆ। ਗੈਸ ਲੀਕ ਹੋਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਪਿਛਲੇ ਪਾਸਿਓਂ ਕੰਧ ਨੂੰ ਤੋੜਿਆ ਗਿਆ। ਇਸ ਕੰਮ ਵਿੱਚ ਕਰੇਨ ਦੀ ਮਦਦ ਵੀ ਲਈ ਗਈ। ਗੈਸ ਕਾਰਨ ਕੁਝ ਰਿਹਾਇਸ਼ੀ ਇਲਾਕਿਆਂ ਦੇ ਲੋਕ ਵੀ ਪ੍ਰਭਾਵਿਤ ਹੋਏ। ਅਮੋਨੀਆ ਪਲਾਂਟ ਨੂੰ ਬੰਦ ਕਰਨ ਦਾ ਕੰਮ ਚੱਲ ਰਿਹਾ ਹੈ। ਫੈਕਟਰੀ ਮਾਲਕਾਂ ਨੇ ਦੱਸਿਆ ਕਿ ਜਦੋਂ ਉਹ ਵਾਲਵ ਬੰਦ ਕਰ ਰਹੇ ਸਨ ਤਾਂ ਗੈਸ ਲੀਕ ਹੋ ਗਈ।

ਸਥਿਤੀ ਕਾਬੂ ਹੇਠ: ਡਿਪਟੀ ਕਮਿਸ਼ਨਰ

ਜਲੰਧਰ: ਸਪੋਰਟਸ ਐਂਡ ਸਰਜੀਕਲ ਕੰਪਲੈਕਸ ਜਲੰਧਰ ਵਿੱਚ ਅਮੋਨੀਆ ਗੈਸ ਲੀਕ ਹੋਣ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਕਰੀਬ ਸਾਰੇ 35 ਵਰਕਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਡੀਸੀ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਗੈਸ ਲੀਕ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ 5 ਮਿੰਟਾਂ ਦੇ ਅੰਦਰ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਵੱਲੋਂ ਤੁਰੰਤ ਬਚਾਅ ਕਾਰਜ ਸ਼ੁਰੂ ਕਰਦਿਆਂ 35 ਦੇ ਕਰੀਬ ਵਰਕਰਾਂ ਨੂੰ ਐਮਰਜੈਂਸੀ ਐਗਜ਼ਿਟ ਰਾਹੀਂ ਬਾਹਰ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਹੀ ਸਥਿਤੀ ਨੂੰ ਕੰਟਰੋਲ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗੈਸ ਦੀ ਹੋਰ ਲੀਕੇਜ ਨੂੰ ਰੋਕਣ ਲਈ ਵੇਰਕਾ ਮਿਲਕ ਪਲਾਂਟ ਤੋਂ ਵਿਸ਼ੇਸ਼ ਟੀਮ ਨੂੰ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਏਅਰ ਕੰਪਰੈਸ਼ਰ ਦੀਆਂ ਪ੍ਰੈਸ਼ਰ ਲਾਈਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਸਥਿਤੀ ਬਿਲਕੁਲ ਕਾਬੂ ਹੇਠ ਹੈ।

Advertisement

 

Advertisement
Show comments