ਜਲੰਧਰ: ਕਿਸਾਨਾਂ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਦਾ ਵਿਰੋਧ, ਸਰਕਟ ਹਾਊਸ ਦੇ ਨੇੜੇ ਪੁਲੀਸ ਵੱਲੋਂ ਕਿਸਾਨਾਂ ਨਾਲ ਧੱਕਾ-ਮੁੱਕੀ

ਜਲੰਧਰ: ਕਿਸਾਨਾਂ ਵੱਲੋਂ ਭਾਜਪਾ ਦੇ ਸੂਬਾ ਪ੍ਰਧਾਨ ਦਾ ਵਿਰੋਧ, ਸਰਕਟ ਹਾਊਸ ਦੇ ਨੇੜੇ ਪੁਲੀਸ ਵੱਲੋਂ ਕਿਸਾਨਾਂ ਨਾਲ ਧੱਕਾ-ਮੁੱਕੀ

ਪਾਲ ਸਿੰਘ ਨੌਲੀ

ਜਲੰਧਰ, 25 ਅਗਸਤ

ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਸਰਕਟ ਹਾਊਸ ਵਿੱਚ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਕਿਸਾਨਾਂ ਨੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ। ਕਿਸਾਨਾਂ ਸਖ਼ਤ ਸੁਰੱਖਿਆ ਦੇ ਪ੍ਰਬੰਧਾਂ ਦੇ ਬਾਵਜੂਦ ਕਈ ਅੜਿੱਕੇ ਲੰਘ ਕੇ ਸਰਕਟ ਹਾਊਸ ਦੇ ਨੇੜੇ ਪਹੁੰਚ ਗਏ। ਉਥੇ ਪੁਲੀਸ ਤੇ ਕਿਸਾਨਾਂ ਦੀ ਆਪਸ ਵਿੱਚ ਉਦੋਂ ਧੱਕਾਮੁੱਕੀ ਵੀ ਹੋਈ ਜਦੋਂ ਪੁਲੀਸ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕ ਰਹੀ ਸੀ।

ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਤੇ ਕੇਂਦਰ ਸਰਕਾਰ ਵਿਰੁੱਧ ਤੇ ਭਾਜਪਾ ਲੀਡਰਸ਼ਿਪ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਨੂੰ ਜਿਉਂ ਹੀ ਅਸ਼ਵਨੀ ਸ਼ਰਮਾ ਦੇ ਜਲੰਧਰ ਆਉਣ ਦੀ ਭਿਣਕ ਲੱਗੀ ਤਾਂ ਪਿੰਡਾਂ ਵਿੱਚੋਂ ਕਿਸਾਨ ਇੱਕਠੇ ਹੋਣੇ ਸ਼ੁਰੂ ਹੋ ਗਏ। ਪਹਿਲਾਂ ਕਿਸਾਨਾਂ ਨੂੰ ਪੁਲੀਸ ਨੇ ਨੈਸ਼ਨਲ ਹਾਈਵੇ ’ਤੇ ਰੋਕੀ ਰੱਖਿਆ। ਬੀਐੱਮਸੀ ਚੌਕ, ਗੁਰੂ ਨਾਨਕ ਮਿਸ਼ਨ ਚੌਕ ਤੇ ਨਾਮ ਦੇਵ ਚੌਕ ਤੇ ਸਰਕਟ ਹਾਊਸ ਦੇ ਨੇੜਲਾ ਸਕਾਈਲਾਰਕ ਚੌਕ ਵਿੱਚ ਪੁਲੀਸ ਸਖਤ ਨਾਕੇ ਲਾਏ ਹੋਏ ਸਨ। ਮਿੱਟੀ ਦਾ ਟਿੱਪਰ ਵੀ ਖੜਾ ਕੀਤਾ ਹੋਇਆ ਸੀ। ਵੱਡੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੱਸਿਆ ਨਾਲ ਬੰਨ੍ਹਿਆ ਹੋਇਆ ਸੀ।ਇੱਥੋਂ ਤੱਕ ਦੂਜੇ ਜ਼ਿਲ੍ਹਿਆਂ ਵਿੱਚੋਂ ਵੀ ਪੁਲੀਸ ਮੰਗਵਾਈ ਗਈ ਸੀ। ਜਲਤੋਪ ਗੱਡੀ ਵੀ ਨਾਮਦੇਵ ਚੌਕ ਵਿੱਚ ਤਾਇਨਾਤ ਕੀਤੀ ਹੋਈ। ਸਭ ਰੋਕਾਂ ਦੇ ਬਾਵਜੂਦ ਕਿਸਾਨ ਸਰਕਟ ਹਾਊਸ ਦੇ ਨੇੜੇ ਪਹੁੰਚਾਉਣ ਵਿੱਚ ਸਫਲ ਹੋ ਗਏ। ਸ੍ਰੀ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਜੇ ਕਿਸਾਨਾਂ ਨੂੰ ਵਿਰੋਧ ਕਰਨ ਦਾ ਹੱਕ ਹੈ ਤਾਂ ਕੀ ਭਾਜਪਾ ਨੂੰ ਆਪਣੀਆਂ ਮੀਟਿੰਗਾਂ ਕਰਨ ਦਾ ਕੋਈ ਹੱਕ ਨਹੀਂ ? ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ਵਿੱਚ ਕਾਨੂੰਨ ਦਾ ਰਾਜ ਹੈ?

ਕਿਸਾਨਾਂ ਨੇ ਇਕਸੁਰ ਹੁੰਦਿਆ ਕਿਹਾ ਉਹ ਭਾਜਪਾ ਆਗੂਆਂ ਦਾ ਉਦੋਂ ਤੱਕ ਵਿਰੋਧ ਕਰਦੀ ਰਹੇਗੀ, ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All