DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Jalandhar hospital deaths: ਤਿੰਨ ਡਾਕਟਰ ਮੁਅੱਤਲ, ਇਕ ਬਰਖਾਸਤ

ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗੇ, ਮਿਸਾਲੀ ਸਜ਼ਾ ਜ਼ਰੂਰੀ: ਸਿਹਤ ਮੰਤਰੀ
  • fb
  • twitter
  • whatsapp
  • whatsapp
featured-img featured-img
ਤਕਨੀਕੀ ਟੀਮ ਜਲੰਧਰ ਦੇ ਸਿਵਲ ਹਸਪਤਾਲ ਵਿਚ ਜਾਂਚ ਕਰਦੀ ਹੋਈ। ਟ੍ਰਿਬਿਊਨ ਫਾਈਲ ਫੋਟੋ
Advertisement
ਜਲੰਧਰ ਦੇ ਸਿਵਲ ਹਸਪਤਾਲ ਵਿਚ ਪਿਛਲੇ ਦਿਨੀਂ ਆਕਸੀਜਨ ਸਪਲਾਈ ਵਿਚ ਪਏ ਨੁਕਸ ਕਰਕੇ ਤਿੰਨ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿਚ ਤਿੰਨ ਡਾਕਟਰਾਂ ਨੂੰ ਮੁਅੱਤਲ ਤੇ ਇਕ ਨੂੰ ਬਰਖਾਸਤ ਕਰ ਦਿੱਤਾ ਹੈ। ਪੰਜਾਬ ਦੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਜਲੰਧਰ ਦੇ ਸਿਵਲ ਹਸਪਤਾਲ ਵਿਚ ਹੋਈਆਂ ਹਾਲੀਆ ਮੌਤਾਂ ਹਸਪਤਾਲ ਦੇ ਸੁਪਰਡੈਂਟ, ਸੀਨੀਅਰ ਮੈਡੀਕਲ ਅਧਿਕਾਰੀ (SMO) ਤੇ ਡਿਊਟੀ ’ਤੇ ਮੌਜੂਦ ਡਾਕਟਰ ਦੀ ਅਣਗਹਿਲੀ ਕਰਕੇ ਹੋਈ ਸੀ।

ਸਿਹਤ ਮੰਤਰੀ ਨੇ ਕਿਹਾ, ‘‘ਮੈਨੂੰ ਇਸ ਗੱਲੋਂ ਅਫ਼ਸੋਸ ਹੈ ਕਿ ਕਿ ਅਸੀਂ ਗੰਭੀਰ ਬਿਮਾਰ ਮਰੀਜ਼ਾਂ ਦੀ ਜਾਨ ਨਹੀਂ ਬਚਾ ਸਕੇ।’’ ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਆਕਸੀਜਨ ਦੇ ਚਾਰ ਸਰੋਤ ਸਨ, ਪਰ ਮਾੜੇ ਪ੍ਰਬੰਧਾਂ ਕਰਕੇ ਮਰੀਜ਼ਾਂ ਦੀ ਮੌਤ ਹੋਈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਕਾਇਮ ਤਕਨੀਕੀ ਕਮੇਟੀ ਨੇ ਆਪਦੀ ਰਿਪੋਰਟ ਦਾਖਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ.ਰਾਜ ਕੁਮਾਰ, ਐੱਸਐੱਮਓ ਡਾ.ਸੁਰਜੀਤ ਸਿੰਘ ਤੇ ਐਨਸਥੀਸੀਆ ਮਾਹਿਰ ਡਾ.ਸੁਨਾਕਸ਼ੀ ਨੂੰ ਮੁਅੱਤਲ ਤੇ ਹਾਊਸ ਸਰਜਨ ਡਾ.ਸ਼ਿਵਿੰਦਰ ਸਿੰਘ ਨੇ ਸੇਵਾਵਾਂ ਤੋਂ ਬਰਖ਼ਾਸਤ ਕਰ ਦਿੱਤਾ ਹੈ।’’

Advertisement

ਉਨ੍ਹਾਂ ਕਿਹਾ ਕਿ ਅਣਗਹਿਲੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਮਿਸਾਲੀ ਸਜ਼ਾ ਦੇਣੀ ਜ਼ਰੂਰੀ ਸੀ।’’ ਸਿਹਤ ਮੰਤਰੀ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਤਫ਼ਸੀਲੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘‘ਹੋਰਨਾਂ ਤਿੰਨ ਡਾਕਟਰਾਂ ਨੂੰ ਵੀ ਸੇਵਾਵਾਂ ਤੋਂ ਬਰਖ਼ਾਸਤ ਕੀਤਾ ਜਾ ਸਕਦਾ ਹੈ ਤੇ ਉਨ੍ਹਾਂ ਨੂੰ ਸ਼ਾਇਦ ਸੇਵਾਮੁਕਤੀ ਲਾਭ ਵੀ ਨਾ ਮਿਲਣ।’’

Advertisement
×