ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਜੰਮੂ ਕਸ਼ਮੀਰ: ਬਸੰਤਗੜ੍ਹ ’ਚ ਤਿੰਨ ਹੋਰ ਅਤਿਵਾਦੀਆਂ ਦੀ ਭਾਲ ਜਾਰੀ

ਡਰੋਨਾਂ ਅਤੇ ਖੋਜੀ ਕੁੱਤਿਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਮੁੜ ਤੋਂ ਸ਼ੁਰੂ ਕੀਤੀ
Advertisement

ਜੰਮੂ, 27 ਜੂਨ

ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਜੰਗਲੀ ਇਲਾਕੇ ਵਿੱਚ ਅੱਜ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਦੇ ਤਿੰਨ ਅਤਿਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਦੀ ਇਕ ਸਾਂਝੀ ਟੀਮ ਦੀ ਤਲਾਸ਼ੀ ਮੁਹਿੰਮ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਇਕ ਅਤਿਵਾਦੀ ਮਾਰਿਆ ਗਿਆ ਅਤੇ ਉਸ ਦੇ ਤਿੰਨ ਸਹਿਯੋਗ ਬਸੰਤਗੜ੍ਹ ਦੇ ਜੰਗਲੀ ਇਲਾਕੇ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਡਰੋਨਾਂ ਅਤੇ ਖੋਜੀ ਕੁੱਤਿਆਂ ਦੀ ਮਦਦ ਨਾਲ ਅੱਜ ਸਵੇਰੇ ਮੁਹਿੰਮ ਮੁੜ ਤੋਂ ਸ਼ੁਰੂ ਹੋਈ ਅਤੇ ਸਮੂਹ ਦੇ ਬਾਕੀ ਅਤਿਵਾਦੀਆਂ ਨੂੰ ਖ਼ਤਮ ਕਰਨ ਲਈ ਘੇਰਾਬੰਦੀ ਨੂੰ ਹੋਰ ਮਜ਼ਬੂਤ ਕੀਤਾ ਗਿਆ। ਆਈਜੀ ਪੁਲੀਸ ਭੀਮ ਸੇਨ ਟੁਟੀ ਨੇ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘‘ਬਸੰਤਗੜ੍ਹ ਵਿੱਚ ਜਾਰੀ ਮੁਹਿੰਮ ਦੌਰਾਨ ਕੱਲ੍ਹ ਸਵੇਰੇ ਕਰੀਬ 8.30 ਵਜੇ ਅਤਿਵਾਦੀਆਂ ਨਾਲ ਮੁਕਾਬਲਾ ਹੋਇਆ। ਖ਼ਰਾਬ ਮੌਸਮ ਕਰ ਕੇ ਮੁਹਿੰਮ ਵਿੱਚ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਇਸ ਸਮੂਹ ਵਿੱਚ ਚਾਰ ਅਤਿਵਾਦੀ ਸ਼ਾਮਲ ਸਨ।’’ ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਇਕ ਅਤਿਵਾਦੀ ਨੂੰ ਸਫ਼ਲਤਾਪੂਰਵਕ ਮਾਰ ਦਿੱਤਾ ਗਿਆ ਹੈ ਅਤੇ ਬਾਕੀ ਤਿੰਨ ਦੀ ਭਾਲ ਜਾਰੀ ਹੈ। ਆਈਜੀ ਨੇ ਕਿਹਾ, ‘‘ਇਲਾਕੇ ਵਿੱਚ ਹੁਣ ਮੌਸਮ ’ਚ ਸੁਧਾਰ ਹੋਇਆ ਹੈ ਅਤੇ ਮੁਹਿੰਮ ਜਾਰੀ ਹੈ।’’ ਇਸ ਦੌਰਾਨ ਵ੍ਹਾਈਟ ਨਾਈਟ ਕੋਰ ਦੇ ਜਨਰਲ ਆਫ਼ਿਸਰ ਕਮਾਂਡਿੰਗ (ਜੀਓਸੀ) ਲੈਫ਼ਟੀਨੈਂਟ ਜਨਰਲ ਪੀਕੇ ਮਿਸ਼ਰਾ ਨੇ ਅੱਜ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੇਤਰ ਵਿੱਚ ਜੰਗੀ ਤਿਆਰੀ ਅਤੇ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ। -ਪੀਟੀਆਈ

Advertisement

Advertisement